Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:26 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ-ਚੀਨ ਸਰਹੱਦ ’ਤੇ ਡਰੋਨਾਂ ਦੀ ਹਲਚਲ

ਭਾਰਤ-ਚੀਨ ਸਰਹੱਦ ’ਤੇ ਡਰੋਨਾਂ ਦੀ ਹਲਚਲ

ਭਾਰਤ-ਚੀਨ ਸਰਹੱਦ ’ਤੇ ਡਰੋਨਾਂ ਦੀ ਹਲਚਲ
ਸਿ਼ਮਲਾ : ਹਿਮਾਚਲ ਪ੍ਰਦੇਸ਼ ਦੇ ਕਿਨੌਰ ਜਿਲ੍ਹੇ ਵਿੱਚ ਭਾਰਤ-ਚੀਨ ਸਰਹੱਦ ਦੇ ਨਾਲ ਡਰੋਨ ਦੇਖੇ ਗਏ ਹਨ । ਇਸ ਸਬੰਧੀ ਸੂਬੇ ਦੇ ਮੰਤਰੀ ਜਗਤ ਸਿੰਘ ਨੇਗੀ ਨੇ ਕਿਹਾ ਕਿ ਇਨ੍ਹਾਂ ਦੀ ਵਰਤੋਂ ਨਿਗਰਾਨੀ ਅਤੇ ਜਾਸੂਸੀ ਦੇ ਉਦੇਸ਼ਾਂ ਲਈ ਕੀਤੀ ਜਾ ਰਹੀ ਹੈ। ਪੀ. ਟੀ. ਆਈ. ਨਾਲ ਗੱਲਬਾਤ ਕਰਦਿਆਂ ਨੇਗੀ ਨੇ ਕਿਹਾ ਕਿ ਜਿ਼ਲ੍ਹੇ ਦੇ ਪੂ ਬਲਾਕ ਦੇ ਸ਼ਿਪਕੀ ਲਾ ਅਤੇ ਰਿਸ਼ੀ ਡੋਗਰੀ ਪਿੰਡਾਂ ਵਿੱਚ ਡਰੋਨ ਗਤੀਵਿਧੀ ਦੇਖੀ ਗਈ ਹੈ। ਕਿਨੌਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਨੇਗੀ ਨੇ ਕਿਹਾ ਕਿ ਪਿਛਲੇ ਹਫ਼ਤੇ ਸਰਹੱਦੀ ਖੇਤਰ ਦੇ ਨੇੜੇ ਅਕਸਰ ਉੱਡਦੇ ਕਈ ਡਰੋਨ ਦੇਖੇ ਗਏ ਹਨ ਅਤੇ ਕਈ ਲੋਕਾਂ ਨੇ ਮੈਨੂੰ ਅਜਿਹੇ ਦ੍ਰਿਸ਼ਾਂ ਬਾਰੇ ਸੂਚਿਤ ਕੀਤਾ ਹੈ।ਮਾਲੀਆ ਅਤੇ ਬਾਗਬਾਨੀ ਮੰਤਰੀ ਨੇ ਕਿਹਾ ਕਿ ਲਾਇਨ ਆਫ਼ ਐਚੁਅਲ ਕੰਟਰੋਲ (ਐਲਏਸੀ) ਤੱਕ ਸੜਕਾਂ ਬਣਾਉਣ ਲਈ ਸ਼ਿਪਕੀ ਲਾ ਅਤੇ ਰਿਸ਼ੀਡੋਗਰੀ ਦੋਵਾਂ ਵਿੱਚ ਕੰਮ ਚੱਲ ਰਿਹਾ ਹੈ ਅਤੇ ਇਨ੍ਹਾਂ ਡਰੋਨਾਂ ਦੁਆਰਾ ਨਿਗਰਾਨੀ ਅਤੇ ਜਾਸੂਸੀ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ । ਉਨ੍ਹਾਂ ਦਾਅਵਾ ਕੀਤਾ ਕਿ ਡਰੋਨ ਪੁਲੀਸ ਅਤੇ ਫੌਜ ਦੇ ਜਵਾਨਾਂ ਨੇ ਵੀ ਦੇਖੇ ਹਨ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਲੋੜੀਂਦੇ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top