Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:34 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ ਦੇ ਕਰਾਚੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਹੋਏ ਧਮਾਕੇ ਵਿਚ ਦੋ ਚੀਨੀ ਨਾਗਰਿਕਾਂ ਸਮੇਤ ਤਿੰਨ ਦੀ ਮੌਤਾਂ 17 ਲੋਕ ਜ਼ਖਮੀ

ਪਾਕਿਸਤਾਨ ਦੇ ਕਰਾਚੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਹੋਏ ਧਮਾਕੇ ਵਿਚ ਦੋ ਚੀਨੀ ਨਾਗਰਿਕਾਂ ਸਮੇਤ ਤਿੰਨ ਦੀ ਮੌਤਾਂ 17 ਲੋਕ ਜ਼ਖਮੀ

ਪਾਕਿਸਤਾਨ ਦੇ ਕਰਾਚੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਹੋਏ ਧਮਾਕੇ ਵਿਚ ਦੋ ਚੀਨੀ ਨਾਗਰਿਕਾਂ ਸਮੇਤ ਤਿੰਨ ਦੀ ਮੌਤਾਂ 17 ਲੋਕ ਜ਼ਖਮੀ
ਕਰਾਚੀ : ਪਾਕਿਸਤਾਨ ਦੇ ਕਰਾਚੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਐਤਵਾਰ ਦੇਰ ਰਾਤ ਵੱਡਾ ਧਮਾਕਾ ਹੋਇਆ। ਦੋ ਚੀਨੀ ਨਾਗਰਿਕਾਂ ਸਮੇਤ ਤਿੰਨ ਮੌਤਾਂ ਦੀ ਖਬਰ ਹੈ। 17 ਲੋਕ ਜ਼ਖਮੀ ਹੋਏ ਹਨ। ਬਲੋਚ ਲਿਬਰੇਸ਼ਨ ਆਰਮੀ ਨੇ ਹਮਲੇ ਦੀ ਜਿ਼ੰਮੇਵਾਰੀ ਲਈ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਸ਼ਹਿਰ ਦੇ ਵੱਖ-ਵੱਖ ਇਲਾਕਿਆਂ `ਚ ਸੁਣਾਈ ਦਿੱਤੀ। ਪੁਲਸ ਬੰਬ ਧਮਾਕੇ ਦੀ ਜਾਂਚ `ਚ ਜੁਟੀ ਹੋਈ ਹੈ। ਵੀਡੀਓ `ਚ ਏਅਰਪੋਰਟ ਦੇ ਨੇੜੇ ਧੂੰਏਂ ਦਾ ਗੁਬਾਰ ਉੱਠਦਾ ਨਜ਼ਰ ਆ ਰਿਹਾ ਹੈ। ਪਾਕਿਸਤਾਨ ਸਥਿਤ ਚੀਨੀ ਦੂਤਾਵਾਸ ਨੇ ਕਿਹਾ ਕਿ ਕਰਾਚੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਐਤਵਾਰ ਰਾਤ ਹੋਏ ਧਮਾਕੇ `ਚ ਦੋ ਚੀਨੀ ਨਾਗਰਿਕਾਂ ਦੀ ਮੌਤ ਹੋ ਗਈ। ਚੀਨੀ ਦੂਤਘਰ ਨੇ ਕਿਹਾ ਕਿ ਪੋਰਟ ਕਾਸਿਮ ਇਲੈਕਟ੍ਰਿਕ ਪਾਵਰ ਕੰਪਨੀ ਦੇ ਕਾਫਲੇ `ਤੇ ਹਵਾਈ ਅੱਡੇ ਨੇੜੇ ਹਮਲਾ ਕੀਤਾ ਗਿਆ। ਪਾਕਿਸਤਾਨ `ਚ ਚੀਨੀ ਦੂਤਘਰ ਤੇ ਕੌਂਸਲੇਟ ਜਨਰਲ ਨੇ ਇਸ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਹ ਦੋਹਾਂ ਦੇਸ਼ਾਂ ਦੇ ਨਿਰਦੋਸ਼ ਪੀੜਤਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ। ਇਸ ਦੌਰਾਨ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

Advertisement
Advertisement
Advertisement
Advertisement
Scroll to Top