Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:57 am

+91 90915 01313 , +91 90916 01313

punjabbanni@gmail.com
punjabbani@yahoo.com

ਰੱਬ ਆਮ ਆਦਮੀ ਪਾਰਟੀ ਦੇ ਨਾਲ ਹੈ ਅਤੇ ਡਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਕਿਸੇ ਨੇ ਕੁੱਝ ਗਲਤ ਨਹੀਂ ਕੀਤਾ : ਕੇਜਰੀਵਾਲ

ਰੱਬ ਆਮ ਆਦਮੀ ਪਾਰਟੀ ਦੇ ਨਾਲ ਹੈ ਅਤੇ ਡਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਕਿਸੇ ਨੇ ਕੁੱਝ ਗਲਤ ਨਹੀਂ ਕੀਤਾ : ਕੇਜਰੀਵਾਲ

ਰੱਬ ਆਮ ਆਦਮੀ ਪਾਰਟੀ ਦੇ ਨਾਲ ਹੈ ਅਤੇ ਡਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਕਿਸੇ ਨੇ ਕੁੱਝ ਗਲਤ ਨਹੀਂ ਕੀਤਾ : ਕੇਜਰੀਵਾਲ
ਨਵੀਂ ਦਿੱਲੀ : ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਜੁੜੇ ਕਈ ਟਿਕਾਣਿਆਂ ’ਤੇ ਈਡੀ ਦੇ ਪਹੁੰਚਣ ਤੋਂ ਬਾਅਦ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਰੱਬ ਆਮ ਆਦਮੀ ਪਾਰਟੀ ਦੇ ਨਾਲ ਹੈ ਅਤੇ ਡਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਕਿਸੇ ਨੇ ਕੁੱਝ ਗਲਤ ਨਹੀਂ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਭ੍ਰਿਸ਼ਟਾਚਾਰ ਦੀ ਜਾਂਚ ਦੇ ਨਾਂ ’ਤੇ ਏਜੰਸੀਆਂ ਰਾਹੀਂ ਪਾਰਟੀ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀਆਂ ਨੇ ਪਹਿਲਾਂ ਉਸਨੂੰ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਪਾਰਟੀ ਦੇ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਇੱਕ ਪਾਰਟੀ ਦੇ ਮਗਰ ਲੱਗੇ ਹੋਏ ਹਨ ਅਤੇ ਪਾਰਟੀ ਅਤੇ ਇਸਦੇ ਨੇਤਾਵਾਂ ਨੂੰ ਖ਼ਤਮ ਕਰਨ ਲਈ ਸਾਰੇ ਸਰੋਤ ਅਤੇ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਹਨ।ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਅਰੋੜਾ ਅਤੇ ਹੋਰਾਂ ਖ਼ਿਲਾਫ਼ ਜ਼ਮੀਨੀ ਧੋਖਾਧੜੀ ਦੇ ਕੇਸ ਦੇ ਸਬੰਧ ਵਿੱਚ ਜਲੰਧਰ, ਲੁਧਿਆਣਾ, ਗੁਰੂਗ੍ਰਾਮ ਅਤੇ ਦਿੱਲੀ ਵਿੱਚ ਕਈ ਥਾਵਾਂ ਦੀ ਛਾਪੇਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ (ਪੰਜਾਬ) ਅਤੇ ਗੁਰੂਗ੍ਰਾਮ (ਹਰਿਆਣਾ) ਵਿਖੇ 61 ਸਾਲਾ ਸੰਸਦ ਮੈਂਬਰ ਦੇ ਘਰ ਸਮੇਤ ਲਗਭਗ 16-17 ਥਾਵਾਂ ਦੀ ਤਲਾਸ਼ੀ ਲਈ ਗਈ ਹੈ।

Advertisement
Advertisement
Advertisement
Advertisement
Scroll to Top