Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:44 pm

+91 90915 01313 , +91 90916 01313

punjabbanni@gmail.com
punjabbani@yahoo.com

ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਝਿੱਲ ਵਾਲੀ ਸੜਕ 'ਤੇ ਲੁੱਕ ਪੈਣ ਦਾ ਕੰਮ ਮੁਕੰਮਲ ਹੋਣ ਨੇੜੇ

ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਝਿੱਲ ਵਾਲੀ ਸੜਕ 'ਤੇ ਲੁੱਕ ਪੈਣ ਦਾ ਕੰਮ ਮੁਕੰਮਲ ਹੋਣ ਨੇੜੇ

ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਝਿੱਲ ਵਾਲੀ ਸੜਕ ‘ਤੇ ਲੁੱਕ ਪੈਣ ਦਾ ਕੰਮ ਮੁਕੰਮਲ ਹੋਣ ਨੇੜੇ
ਪਟਿਆਲਾ, 7 ਅਕਤੂਬਰ : ਸ਼ਹਿਰ ਵਾਸੀਆਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਈਆਂ ਜਾ ਰਹੀਆਂ ਪਾਈਪਾਂ ਕਾਰਨ ਪੁੱਟੀਆਂ ਗਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਡਾ. ਰਜਤ ਓਬਰਾਏ ਨੇ ਦੱਸਿਆ ਕਿ ਝਿੱਲ ਵਾਲੀ ਸੜਕ ਜੋ ਏਕਤਾ ਵਿਹਾਰ, ਆਨੰਦ ਨਗਰ ਏ ਅਤੇ ਬੀ, ਦੀਪ ਨਗਰ, ਰਣਜੀਤ ਨਗਰ, ਵਿਕਾਸ ਨਗਰ ਸਮੇਤ ਦਰਜਨ ਦੇ ਕਰੀਬ ਕਲੋਨੀਆਂ ਨੂੰ ਸਰਹਿੰਦ ਰੋਡ ਨਾਲ ਜੋੜਦੇ ਹੋਏ ਬਾਈਪਾਸ ਦਾ ਕੰਮ ਕਰਦੀ ਹੈ ‘ਤੇ ਲੁੱਕ ਪੈਣ ਦਾ ਕੰਮ ਮੁਕੰਮਲ ਹੋਣ ਨੇੜੇ ਹੈ।
ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸੜਕਾਂ ਟੁਟੀਆਂ ਹੋਣ ਕਰਕੇ ਆ ਰਹੀਆਂ ਦਿੱਕਤਾਂ ਦੂਰ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਿਆਲਾ ਦਿਹਾਤੀ ਦੇ ਵਿਧਾਇਕ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਇਨ੍ਹਾਂ ਸੜਕਾਂ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਦੀ ਪਿਛਲੀ ਸੜਕ, ਅਜੀਤ ਨਗਰ, ਲੇਡੀ ਫਾਤਿਮਾ ਸਕੂਲ ਰੋਡ, ਡੀ.ਐਲ.ਐਫ ਕਲੋਨੀ ਰੋਡ ਤੇ ਝਿੱਲ ਰੋਡ ਤੋਂ ਕੋਹਲੀ ਸਵੀਟ ਤੱਕ ਦੀ ਸੜਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਜੋ ਜਲਦੀ ਹੀ ਮੁਕੰਮਲ ਹੋ ਜਾਵੇਗਾ । ਕਮਿਸ਼ਨਰ ਨੇ ਦੱਸਿਆ ਕਿ ਫੁਲਕੀਆਂ ਇਨਕਲੇਵ ਤੋਂ ਤ੍ਰਿਪੜੀ ਤੱਕ, ਮਨਜੀਤ ਨਗਰ, ਫੈਕਟਰੀ ਏਰੀਆ, ਡੀ.ਐਲ.ਐਫ਼ ਤੇ ਅਨੰਦ ਨਗਰ ਦੇ ਖੇਤਰਾਂ ਦੀਆਂ ਸੜਕਾਂ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਲਈ ਚਾਰ ਕਰੋੜ ਰੁਪਏ ਦਾ ਟੈਂਡਰ ਪਾਸ ਹੋ ਚੁੱਕਾ ਹੈ ਤੇ ਜਲਦ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਦੀਪਜੋਤ ਕੌਰ ਤੇ ਐਸ.ਈ. ਗੁਰਪ੍ਰੀਤ ਸਿੰਘ ਵਾਲੀਆ ਤੇ ਹਰਕਿਰਨ ਸਿੰਘ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top