Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:59 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਯਕੀਨੀ ਬਣਾਉਣ ਕਲੱਸਟਰ ਅਤੇ ਨੋਡਲ ਅਫ਼ਸਰ: ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ

ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਯਕੀਨੀ ਬਣਾਉਣ ਕਲੱਸਟਰ ਅਤੇ ਨੋਡਲ ਅਫ਼ਸਰ: ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ

ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਯਕੀਨੀ ਬਣਾਉਣ ਕਲੱਸਟਰ ਅਤੇ ਨੋਡਲ ਅਫ਼ਸਰ: ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ
ਸੰਗਰੂਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ‘ਚ ਜ਼ਿਲ੍ਹੇ ਦੇ ਵੱਖ-ਵੱਖ ਮਹਿਕਮਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਦੀ ਜਾਣਕਾਰੀ ਘਰ-ਘਰ ਪਹੁੰਚਾਉਣ ਲਈ ਨਿਯਮਤ ਤੌਰ ‘ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਅੱਜ ਇਨ੍ਹਾਂ ਗਤੀਵਿਧੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਨੇ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨੂੰ ਟੀਮਾਂ ਬਣਾ ਕੇ ਸਬੰਧਤ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਦੇ ਬੁਰੇ ਪ੍ਰਭਾਵਾਂ ਤੇ ਹੋਰ ਨੁਕਸਾਨਾਂ ਬਾਰੇ ਸੰਜੀਦਗੀ ਨਾਲ ਜਾਗਰੂਕ ਕਰਨ ਦੀ ਹਦਾਇਤ ਕੀਤੀ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਅਤੇ ਜ਼ੋਨ ਵਾਈਜ਼ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਵੰਡ ਕੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅਗਲੀ ਫਸਲ ਲਈ ਸਮੇਂ ਸਿਰ ਖੇਤ ਤਿਆਰ ਕਰਨ ਦੀ ਕਾਹਲ ‘ਚ ਕਿਸਾਨਾਂ ਵੱਲੋਂ ਪਰਾਲੀ ਦਾ ਕੋਈ ਸਾਰਥਕ ਹੱਲ ਕੱਢੇ ਬਗੈਰ ਇਸ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜੋ ਬਹੁਤ ਮਾੜਾ ਰੁਝਾਨ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਵਾਤਾਵਰਨ ਦਾ ਬਹੁਤ ਵੱਡੇ ਪੱਧਰ ‘ਤੇ ਨੁਕਸਾਨ ਹੁੰਦਾ ਹੈ ਅਤੇ ਆਲੇ-ਦੁਆਲੇ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਦੇ ਆਪਣੇ ਪਰਵਾਰਾਂ ਨੂੰ ਮਾਰੂ ਬਿਮਾਰੀਆਂ ਦੇ ਅਸਰ ਹੇਠੋਂ ਲੰਘਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਅੱਗ ਕਰਕੇ ਪੈਦਾ ਹੋਣ ਵਾਲੇ ਧੂੰਏਂ ਕਰਕੇ ਇੱਕ ਪਾਸੇ ਮਨੁੱਖੀ ਸਰੀਰ ਲਈ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਫ਼ੈਲਦੀਆਂ ਹਨ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ ਜਦਕਿ ਦੂਸਰੇ ਪਾਸੇ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਨੇਕ ਕਾਰਨਾਂ ਦੇ ਮੱਦੇਨਜ਼ਰ ਇਸ ਮਾੜੇ ਰੁਝਾਨ ਨੂੰ ਰੋਕਣਾ ਅਤਿ ਜ਼ਰੂਰੀ ਹੈ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਗੰਭੀਰਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀ ਵੀ ਰੋਜ਼ਾਨਾ ਪਿੰਡਾਂ ‘ਚ ਮੀਟਿੰਗਾਂ ਵੀ ਕਰ ਰਹੇ ਹਨ ਅਤੇ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਵੀ ਦੇ ਰਹੇ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. ਪਲਵਿੰਦਰ ਸਿੰਘ ਚੀਮਾ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top