Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:54 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ ਵਿਕਾਸ ਹੀਰਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ

ਐਸ. ਡੀ. ਐਮ ਵਿਕਾਸ ਹੀਰਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ

ਐਸ.ਡੀ.ਐਮ ਵਿਕਾਸ ਹੀਰਾ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ
ਧੂਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਧੂਰੀ ਸਬ ਡਵੀਜਨ਼ ਦੇ ਪਿੰਡ ਭਲਵਾਨ ਵਿਖੇ ਝੋਨੇ ਦੀ ਪਰਾਲੀ ਤੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਐਸਡੀਐਮ ਧੂਰੀ ਵਿਕਾਸ ਹੀਰਾ ਦੀ ਪ੍ਰਧਾਨਗੀ ਹੇਠ ਜਾਗਰੁਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੁੰਨਾਵਾਲ, ਭਲਵਾਨ ਅਤੇ ਮੀਂਮਸਾ ਦੇ ਮੋਹਤਬਰ ਵਿਅਕਤੀ, ਨੰਬਰਦਾਰ ਅਤੇ ਪਿੰਡਾਂ ਦੇ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। ਇਸ ਕੈਂਪ ਵਿੱਚ ਕਾਨੂੰਗੋ, ਪਟਵਾਰੀਆਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਨਾੜ ਨੂੰ ਅੱਗ ਲਗਾਉਣ ਨਾਲ ਜ਼ਮੀਨ ਅਤੇ ਵਾਤਾਵਰਨ ਉਪਰ ਪੈਣ ਵਾਲੇੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਅਤੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਵਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਧੂਰੀ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਕੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਵਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਝੋਨੇ ਦੀ ਪਰਾਲੀ/ਨਾੜ ਦੇ ਯੋਗ ਪ੍ਰਬੰਧਨ ਲਈ ਕਿਸੇ ਵੀ ਤਰ੍ਹਾਂ ਦੀ ਖੇਤੀ ਮਸ਼ੀਨਰੀ ਪ੍ਰਾਪਤ ਕਰਨ ਲਈ ਸਬੰਧਤ ਪਟਵਾਰੀ ਹਲਕਾ ਜਾਂ ਸਬੰਧਤ ਖੇਤੀਬਾੜੀ ਅਫ਼ਸਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top