Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:58 pm

+91 90915 01313 , +91 90916 01313

punjabbanni@gmail.com
punjabbani@yahoo.com

ਦੀਵਾਲੀ ਅਤੇ ਗੁਰੂਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਬਿਨੈ ਪੱਤਰ ਮੰਗੇ

ਦੀਵਾਲੀ ਅਤੇ ਗੁਰੂਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਬਿਨੈ ਪੱਤਰ ਮੰਗੇ

ਦੀਵਾਲੀ ਅਤੇ ਗੁਰੂਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਬਿਨੈ ਪੱਤਰ ਮੰਗੇ
ਸੰਗਰੂਰ, 9 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਹੈ ਕਿ ਡਾਇਰੈਕਟਰ, ਉਦਯੋਗ ਅਤੇ ਕਾਮਰਸ ਵਿਭਾਗ, ਪੰਜਾਬ ਵੱਲੋਂ ਐਕਸਪਲੋਸਿਵ ਰੂਲਜ਼-2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਸਾਲ 2024 ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਦੀਵਾਲੀ ਅਤੇ ਗੁਰੂਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣੇ ਹਨ। ਇਸ ਲਈ ਚਾਹਵਾਨ ਵਿਅਕਤੀ 10 ਅਕਤੂਬਰ ਤੋਂ 17 ਅਕਤੂਬਰ ਤੱਕ ਸ਼ਾਮ 5:00 ਵਜੇ ਤੱਕ ਸਬੰਧਤ ਸੇਵਾ ਕੇਂਦਰ ਵਿਖੇ ਨਿਰਧਾਰਿਤ ਫੀਸ ਅਦਾ ਕਰਕੇ ਆਪਣੀਆਂ ਦਰਖਾਸਤਾਂ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਸ਼ਚਿਤ ਮਿਤੀ ਅਤੇ ਸਮੇਂ ਤੋਂ ਬਾਅਦ ਅਪਲਾਈ ਕੀਤੀ ਗਈ ਦਰਖਾਸਤ ਮੰਨਣਯੋਗ ਨਹੀਂ ਹੋਵੇਗੀ ਅਤੇ ਨਿਸ਼ਚਿਤ ਮਿਤੀ ਤੱਕ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ 21 ਅਕਤੂਬਰ 2024 ਨੂੰ ਸਵੇਰੇ 11:00 ਵਜੇ ਮੀਟਿੰਗ ਹਾਲ, ਦਫ਼ਤਰ ਡਿਪਟੀ ਕਮਿਸ਼ਨਰ ਸੰਗਰੂਰ ਵਿਖੇ ਹਦਾਇਤਾਂ ਅਨੁਸਾਰ ਡਰਾਅ ਆਫ ਲਾਟਸ ਰਾਹੀਂ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ।

Advertisement
Advertisement
Advertisement
Advertisement
Scroll to Top