Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:07 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਇਕੱਲੇ ਮੈਦਾਨ ’ਚ ਉਤਰੇਗੀ ਆਮ ਆਦਮੀ ਪਾਰਟੀ

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਇਕੱਲੇ ਮੈਦਾਨ ’ਚ ਉਤਰੇਗੀ ਆਮ ਆਦਮੀ ਪਾਰਟੀ

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਇਕੱਲੇ ਮੈਦਾਨ ’ਚ ਉਤਰੇਗੀ ਆਮ ਆਦਮੀ ਪਾਰਟੀ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਮੈਦਾਨ ਵਿਚ ਉੱਤਰੇਗੀ। ਆਮ ਆਦਮੀ ਪਾਰਟੀ ਦੀ ਬੁਲਾਰਾ ਪ੍ਰਿਯੰਕਾ ਕੱਕੜ ਨੇ ਕਿਹਾ ਕਿ ਦਿੱਲੀ ’ਚ ‘ਆਪ’ ਇਕੱਲੇ ਹੀ ਚੋਣ ਲੜੇਗੀ, ਅਸੀਂ ਇਕੱਲੇ ਹੀ ਜ਼ਿਆਦਾ ਆਤਮਵਿਸ਼ਵਾਸ ਵਾਲੀ ਕਾਂਗਰਸ ਅਤੇ ਹੰਕਾਰੀ ਭਾਜਪਾ ਨਾਲ ਲੜਨ ਦੇ ਸਮਰੱਥ ਹਾਂ। ਉਸਨੇ ਕਾਂਗਰਸ ’ਤੇ ਦੋਸ਼ ਲਗਾਇਆ ਕਿ ਉਹ ਹਰਿਆਣਾ ਵਿਚ ਗਠਜੋੜ ਦੇ ਭਾਈਵਾਲਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਸੀ, ਅਖੀਰ ਇਸ ਦੇ ਜ਼ਿਆਦਾ ਆਤਮਵਿਸ਼ਵਾਸ ਕਾਰਨ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਦਿੱਲੀ ਵਿਧਾਨ ਸਭਾ ਵਿੱਚ ਕਾਂਗਰਸ ਕੋਲ ਜ਼ੀਰੋ ਸੀਟਾਂ ਹਨ, ਫਿਰ ਵੀ ‘ਆਪ’ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਤਿੰਨ ਸੀਟਾਂ ਦਿੱਤੀਆਂ ਪਰ ਉਨ੍ਹਾਂ ਨੇ ਹਰਿਆਣਾ ਵਿੱਚ ਸਹਿਯੋਗੀਆਂ ਨੂੰ ਨਾਲ ਲੈ ਕੇ ਜਾਣਾ ਜ਼ਰੂਰੀ ਨਹੀਂ ਸਮਝਿਆ।ਜਿ਼ਕਰਯੋਗ ਹੈ ਕਿ ‘ਆਪ’ ਅਤੇ ਕਾਂਗਰਸ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦਾਂ ਕਾਰਨ ਚੋਣਾਂ ਤੋਂ ਪਹਿਲਾਂ ਗਠਜੋੜ ਬਣਾਉਣ ਵਿੱਚ ਅਸਫ਼ਲ ਰਹੇ। ਬੀਤੇ ਦਿਨ ਆਏ ਚੋਣ ਨਤੀਜਿਆਂ ਵਿਚ ‘ਆਪ’ ਨੇ ਹਰਿਆਣਾ ਵਿਚ ਲੜੀਆਂ ਸਾਰੀਆਂ ਸੀਟਾਂ ਗੁਆ ਦਿੱਤੀਆਂ, ਕਾਂਗਰਸ ਬਹੁਮਤ ਦੇ ਅੰਕੜੇ ਤੋਂ ਬਹੁਤ ਘੱਟ ਗਈ, ਜਿਸ ਨਾਲ ਸੱਤਾਧਾਰੀ ਭਾਜਪਾ ਲਈ ਲਗਾਤਾਰ ਤੀਜੀ ਵਾਰ ਵਾਪਸੀ ਦਾ ਰਾਹ ਬਣ ਗਿਆ।

Advertisement
Advertisement
Advertisement
Advertisement
Scroll to Top