Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਝੋਨੇ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਝੋਨੇ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
ਸੰਗਰੂਰ, 9 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਕਈ ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਖੂੰਹਦ, ਪਰਾਲੀ, ਨਾੜ ਆਦਿ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ ਜਿਸ ਨਾਲ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂਹਦ ਨੂੰ ਅੱਗ ਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ ਖੂਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਣ ਦੇ ਨਾਲ ਨਾਲ ਹਾਦਸਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਔਖਾ ਹੋ ਸਕਦਾ ਹੈ। ਇਸ ਨੂੰ ਰੋਕਣਾ ਲੋਕ ਹਿੱਤ ਵਿੱਚ ਬਹੁਤ ਜਰੂਰੀ ਹੈ ਅਤੇ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਜਰੂਰਤ ਜਾਪਦੀ ਹੈ।

Advertisement
Advertisement
Advertisement
Advertisement
Scroll to Top