Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:45 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਭਾਰਤੀ ਹਵਾਈ ਸੈਨਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਪਰੇਡ ਆਯੋਜਿਤ

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਭਾਰਤੀ ਹਵਾਈ ਸੈਨਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਪਰੇਡ ਆਯੋਜਿਤ

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਭਾਰਤੀ ਹਵਾਈ ਸੈਨਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਪਰੇਡ ਆਯੋਜਿਤ
ਪਟਿਆਲਾ : ਸਾਲ 1932 ਵਿੱਚ ਭਾਰਤੀ ਹਵਾਈ ਸੈਨਾ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਅਤੇ ਭਾਰਤੀ ਹਵਾਈ ਸੈਨਾ ਦੀਆਂ ਕੁਰਬਾਨੀਆਂ ਦੇ ਸਨਮਾਨ ਵਿੱਚ ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਭਾਰਤ ਸਰਕਾਰ ਦੁਆਰਾ ਜਾਰੀ ਕੀਤੇ ‘ਟੱਚ ਦਿ ਸਕਾਈ ਵਿਦ ਗਲੋਰੀ’ ਦੇ ਮਾਟੋ ਨੂੰ ਸਮਰਪਿਤ ਹਵਾਈ ਸੈਨਾ ਦਿਵਸ ਮਨਾਇਆ ਗਿਆ। ਇਹ ਦਿਵਸ ਭਾਰਤੀ ਹਵਾਈ ਸੈਨਾ ਦੇ ਉਹਨਾਂ ਹਜ਼ਾਰਾਂ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਮਨਾਇਆ ਗਿਆ ਜਿਨ੍ਹਾਂ ਨੇ ਯੁੱਧਾਂ ਵਿੱਚ ਅਤੇ ਸ਼ਾਂਤੀ ਦੇ ਸਮੇਂ ਦੌਰਾਨ ਦੇਸ਼ ਦੀ ਸੁਰੱਖਿਆ ਵਿੱਚ ਬੇਮਿਸਾਲ ਯੋਗਦਾਨ ਦਿੱਤਾ ਹੈ। ਇਸ ਸਾਲ, ਭਾਰਤੀ ਹਵਾਈ ਸੈਨਾ ਦਿਵਸ 2024 ਦਾ ਥੀਮ ‘ਭਾਰਤੀ ਵਾਯੂ ਸੈਨਾ: ਸਕਸ਼ਮ, ਸਸ਼ਕਤ, ਆਤਮਨਿਰਭਰ’ (ਸ਼ਮਰੱਥ, ਸ਼ਕਤੀਸ਼ਾਲੀ ਅਤੇ ਆਤਮ-ਨਿਰਭਰ) ਹੈ । ਇਹ ਭਾਰਤੀ ਹਵਾਈ ਸੈਨਾ ਦੀ ਸਵੈ-ਨਿਰਭਰਤਾ ਅਤੇ ਆਧੁਨਿਕੀਕਰਨ ਲਈ ਅਨੁਸ਼ਾਸਿਤ ਵਚਨਬੱਧਤਾ ਨੂੰ ਦਰਸਾਉਂਦਾ ਹੈ ਜੋ ਮੁਲਕ ਦੀਆਂ ਸੈਨਾਵਾਂ ਦੇ ਲਗਾਤਾਰ ਮਜ਼ਬੂਤ ਹੁੰਦੇ ਜਾਣ ਦਾ ਸੰਕੇਤ ਹੈ । ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਭਾਰਤੀ ਹਵਾਈ ਸੈਨਾ ਦੇ ਹਜ਼ਾਰਾਂ ਜਵਾਨਾਂ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਂਟ ਕਰਦਿਆ ਕਿਹਾ ਕਿ ਵੱਖ-ਵੱਖ ਫੌਜੀ ਕਾਰਵਾਈਆਂ ਅਤੇ ਮਾਨਵਤਾਵਾਦੀ ਮਿਸ਼ਨਾਂ ਵਿੱਚ ਮਹੱਤਵਪੂਰਨ ਭੂਮਿਕਾਵਾਂ ਨਿਭਾਉਂਦੇ ਹੋਏ ਅੱਜ ਭਾਰਤੀ ਹਵਾਈ ਸੈਨਾ ਵਿਸ਼ਵ ਦੀਆਂ ਸਭ ਤੋਂ ਸ਼ਕਤੀਸ਼ਾਲੀ ਹਵਾਈ ਸੈਨਾ ਵਿੱਚੋਂ ਇੱਕ ਬਣ ਚੁੱਕੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਲਕ ਦੇ ਸੁਰੱਖਿਆ ਬਲਾਂ ਦੀ ਇਸ ਅਣਥੱਕ ਸੇਵਾ ਨੂੰ ਯਾਦ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਭਾਰਤੀ ਹਵਾਈ ਸੈਨਾ ਤੋਂ ਪ੍ਰੇਰਣਾ ਲੈਣ ਦੀ ਸਿੱਖਿਆ ਦਿੱਤੀ । ਇਸ ਮੌਕੇ ਤੇ ਕਾਲਜ ਦੇ ਏਅਰ ਵਿੰਗ ਦੇ ਫਲਾਇੰਗ ਅਫਸਰ ਅਤੇ ਇੰਚਾਰਜ ਡਾ. ਸੁਮੀਤ ਕੁਮਾਰ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਦੀ ਸਥਾਪਨਾ 8 ਅਕਤੂਬਰ 1932 ਨੂੰ ਬ੍ਰਿਟੇਨ ਦੀ ਰਾਇਲ ਏਅਰ ਫੋਰਸ ਦੀ ਸਹਾਇਕ ਹਵਾਈ ਸੈਨਾ ਵਜੋਂ ਹੋਈ ਸੀ। ਇਸ ਦੀ ਪਹਿਲੀ ਅਧਿਕਾਰਤ ਉਡਾਣ 1 ਅਪ੍ਰੈਲ, 1933 ਨੂੰ ਹੋਈ ਸੀ, ਜਿਸ ਨੇ ਇਸਦੀ ਸ਼ਾਨਦਾਰ ਸਫਰ ਦੀ ਸ਼ੁਰੂਆਤ ਕੀਤੀ । ਇਸ ਦਿਵਸ ਤੇ ਕਾਲਜ ਦੇ ਏਅਰ ਵਿੰਗ ਕੈਡਿਟਾਂ ਦੁਆਰਾ ਭਾਰਤੀ ਹਵਾਈ ਸੈਨਾ ਨੂੰ ਸਮਰਪਿਤ ਇੱਕ ਸੁੰਦਰ ਪਰੇਡ ਦਾ ਆਯੋਜਨ ਕੀਤਾ ਗਿਆ ਜਿਸ ਰਾਹੀ ਮੌਜੂਦਾ ਭਾਰਤੀ ਹਵਾਈ ਸੈਨਾ ਦੀ ਵਿਕਸਿਤ ਸਮਰੱਥਾ, ਤਕਨਾਲੋਜੀ ਅਤੇ ਸੰਚਾਲਨ ਤਿਆਰੀ ਦਾ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਤੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top