Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:54 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ ਤਰਸੇਮ ਚੰਦ ਵੱਲੋਂ ਸਮਾਣਾ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਐਸ. ਡੀ. ਐਮ ਤਰਸੇਮ ਚੰਦ ਵੱਲੋਂ ਸਮਾਣਾ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਐਸ.ਡੀ.ਐਮ ਤਰਸੇਮ ਚੰਦ ਵੱਲੋਂ ਸਮਾਣਾ ਮੰਡੀ ‘ਚ ਝੋਨੇ ਦੀ ਖਰੀਦ ਦਾ ਜਾਇਜ਼ਾ
-ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਤਰਸੇਮ ਚੰਦ
-ਕਿਹਾ, ਕਿਸਾਨ ਮੰਡੀਆਂ ‘ਚ ਸੁੱਕਾ ਝੋਨਾ ਲੈਕੇ ਆਉਣ
ਸਮਾਣਾ, 8 ਅਕਤੂਬਰ : ਉਪ ਮੰਡਲ ਮੈਜਿਸਟਰੇਟ ਸਮਾਣਾ ਤਰਸੇਮ ਚੰਦ ਨੇ ਅੱਜ ਸਮਾਣਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਖਰੀਦ ਏਜੰਸੀਆਂ ਨੂੰ ਮੰਡੀਆਂ ‘ਚ ਆਏ ਝੋਨੇ ਦੀ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਖਰੀਦੇ ਝੋਨੇ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ ਤੇਜ਼ੀ ਨਾਲ ਕੀਤੀ ਜਾਵੇ।
ਐਸ.ਡੀ.ਐਮ ਨੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਕਿਸਾਨ ਦੀ ਜਿਣਸ ਦੀ ਮੰਡੀ ‘ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਈ ਜਾਵੇ। ਤਰਸੇਮ ਚੰਦ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ ‘ਚ ਜ਼ਿਆਦਾ ਸਮਾਂ ਨਾ ਬੈਠਣਾ ਪਵੇ।
ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ‘ਉੱਨਤ ਕਿਸਾਨ’ ਮੋਬਾਇਲ ਐਪ ਤਿਆਰ ਕੀਤੀ ਗਈ ਹੈ ਜਿਸ ਰਾਹੀਂ ਕਿਸਾਨ ਪਰਾਲੀ ਪ੍ਰਬੰਧਨ ਵਾਲੀ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ।
ਫੋਟੋ: ਐਸ.ਡੀ.ਐਮ ਤਰਸੇਮ ਚੰਦ ਸਮਾਣਾ ਮੰਡੀ ‘ਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ।

Advertisement
Advertisement
Advertisement
Advertisement
Scroll to Top