Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:59 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਵੱਲੋਂ ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਵੱਲੋਂ ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਵੱਲੋਂ ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ
-ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ : ਦੀਪਜੋਤ ਕੌਰ
ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਸਥਾਨਕ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਨਵਰਾਤਰਿਆਂ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ । ਦੀਪਜੋਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਡਾ. ਰਜਤ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਸਫ਼ਾਈ ਦਾ ਦੋ ਵੇਲੇ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੰਦਿਰ ਦੀ ਪੂਰੀ ਦੁਨੀਆ ‘ਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ ਚੱਲ ਰਹੇ ਨਵਰਾਤਰਿਆਂ ਦੇ ਦਿਨਾਂ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਇੱਥੇ ਆ ਰਹੇ ਹਨ, ਇਸ ਲਈ ਪਵਿੱਤਰ ਮੰਦਿਰ ਅਤੇ ਇਸਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ । ਦੀਪਜੋਤ ਕੌਰ ਨੇ ਦੱਸਿਆ ਕਿ ਆਲੇ-ਦੁਆਲੇ ਸਫ਼ਾਈ ਤੇ ਪਾਣੀ ਦਾ ਛਿੜਕਾਅ ਕਰਨਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਹੈਲਥ ਅਫ਼ਸਰ ਡਾ. ਨਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top