Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:24 pm

+91 90915 01313 , +91 90916 01313

punjabbanni@gmail.com
punjabbani@yahoo.com

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ : ਲਾਲ ਚੰਦ ਕਟਾਰੂਚੱਕ

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ : ਲਾਲ ਚੰਦ ਕਟਾਰੂਚੱਕ

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ
ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ
ਭੰਡਾਰਨ ਲਈ ਲੋੜੀਂਦੀ ਥਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਹਰ ਸੰਭਵ ਯਤਨ
ਚੰਡੀਗੜ੍ਹ, 4 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਭਾਰਤੀ ਖੁਰਾਕ ਨਿਗਮ (ਐਫਸੀਆਈ) ਵੱਲੋਂ ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟ੍ਰਿਕ ਟਨ ਚੌਲ ਦੀ ਚੁਕਾਈ ਕੀਤੀ ਜਾਵੇਗੀ ਅਤੇ ਇਹ ਕੰਮ 20 ਰੇਲ ਗੱਡੀਆਂ, 3 ਕੰਟੇਨਰਾਂ ਅਤੇ ਕੁਝ ਛੋਟੇ ਟਰੱਕਾਂ ਨੂੰ ਇਸਤੇਮਾਲ ਕਰਦਿਆਂ ਪੂਰਾ ਕੀਤਾ ਜਾਵੇਗਾ। । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 31 ਦਸੰਬਰ, 2024 ਤੱਕ ਸੂਬੇ ਦੇ ਗੋਦਾਮਾਂ ਤੋਂ ਲਗਭਗ 40 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਤਾਂ ਜੋ ਨਵੀਂ ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਈ ਜਾ ਸਕੇ । ਮੰਤਰੀ ਨੇ ਦੱਸਿਆ ਕਿ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਰਾਹੀਂ ਹੋਰ ਗੋਦਾਮਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ (ਸਟੋਰੇਜ ਸਪੇਸ) ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਲਈ ਅਨਾਜ ਨੂੰ ਸਟੋਰ ਕਰਨ ਲਈ ਥਾਂ ਦੀ ਕਿੱਲਤ ਨਹੀਂ ਹੋਵੇਗੀ । ਉਨ੍ਹਾਂ ਅੱਗੇ ਦੱਸਿਆ ਕਿ ਆੜ੍ਹਤੀਆਂ ਨੇ ਅੱਜ ਤੋਂ ਹੀ ਬਾਸਮਤੀ ਚੌਲਾਂ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ । ਧਰਨੇ ਵਜੋਂ ਰੇਲ ਪਟੜੀਆਂ ਰੋਕੀਂ ਬੈਠੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਨਾਲ ਗੁਦਾਮਾਂ ਵਿੱਚ ਨਵੀਂ ਫਸਲ ਲਈ ਖਾਲੀ ਥਾਵਾਂ ਯਕੀਨੀ ਬਣਾਉਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ।

Advertisement
Advertisement
Advertisement
Advertisement
Scroll to Top