Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 10:52 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਕੀਤਾ ਫਾਇਰ ਅਫਸਰ, ਬਰਨਾਲਾ ਨੂੰ 40,000  ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਕੀਤਾ ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਕੀਤਾ ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ, 4 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top