Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 10:47 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲ ਪਟਵਾਰੀ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਮਾਲ ਪਟਵਾਰੀ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਮਾਲ ਪਟਵਾਰੀ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top