Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:13 pm

+91 90915 01313 , +91 90916 01313

punjabbanni@gmail.com
punjabbani@yahoo.com

ਕਸ਼ਮੀਰ ਵਾਦੀ ਵਿੱਚ ਅਮਰੀਕੀ ਹਥਿਆਰ ਪਹੁੰਚਣ ਤੇ ਭਾਰਤੀ ਫ਼ੌਜ ਵੱਲੋਂ ਜਾਂਚ ਸ਼ੁਰੂ

ਕਸ਼ਮੀਰ ਵਾਦੀ ਵਿੱਚ ਅਮਰੀਕੀ ਹਥਿਆਰ ਪਹੁੰਚਣ ਤੇ ਭਾਰਤੀ ਫ਼ੌਜ ਵੱਲੋਂ ਜਾਂਚ ਸ਼ੁਰੂ

ਕਸ਼ਮੀਰ ਵਾਦੀ ਵਿੱਚ ਅਮਰੀਕੀ ਹਥਿਆਰ ਪਹੁੰਚਣ ਤੇ ਭਾਰਤੀ ਫ਼ੌਜ ਵੱਲੋਂ ਜਾਂਚ ਸ਼ੁਰੂ
ਸ੍ਰੀਨਗਰ : ਭਾਰਤੀ ਫੌਜ ਸੰਭਾਵੀ ਤੌਰ ’ਤੇ ਅਫਗਾਨਿਸਤਾਨ ਰਸਤੇ ਕਸ਼ਮੀਰ ਪੁੱਜੇ ਅਮਰੀਕੀ ਹਥਿਆਰਾਂ ਦੇ ਦਸਤਾਵੇਜ਼ ਬਣਾ ਰਹੀ ਹੈ। ਸ੍ਰੀਨਗਰ ਸਥਿਤ ਚਿਨਾਰ ਕੋਰ ਦੇ ਜਨਰਲ ਅਫਸਰ ਕਮਾਂਡਿੰਗ (ਜੀਓਸੀ) ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਜਿਹੇ ਹਥਿਆਰਾਂ ਦਾ ਪਤਾ ਲਾਉਣ ਲਈ ਅਮਰੀਕਾ ਕੋਲ ਮੁੱਦਾ ਉਠਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਘਈ ਨੇ ਅਫਗਾਨਿਸਤਾਨ ਤੋਂ ਅਮਰੀਕੀ ਹਥਿਆਰਾਂ ਦੀ ਘਾਟੀ ਵਿੱਚ ਬਰਾਮਦਗੀ ’ਤੇ ਚਿੰਤਾਵਾਂ ਬਾਰੇ ਪੁੱਛੇ ਗਏ ਸਵਾਲ ’ਤੇ ਇਹ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਇਸ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ ਕਿਉਂਕਿ ਇਹ ਸਾਡੀਆਂ ਖੂਫੀਆ ਏਜੰਸੀਆਂ ਦੇ ਵਿਸ਼ੇਸ਼ ਖੇਤਰ ’ਚ ਆਉਂਦਾ ਹੈ ਅਤੇ ਮੇਰਾ ਮੰਨਣਾ ਹੈ ਕਿ ਇਸ ਬਾਰੇ ਉਹ ਜਿ਼ਆਦਾ ਦੱਸ ਸਕਦੇ ਹਨ ਕਿ ਇਹ ਹਥਿਆਰ ਕਿੱਥੋਂ ਆ ਰਹੇ ਹਨ ਅਤੇ ਇਹ ਸਾਡੇ ਦੇਸ਼ ਨਾਲ ਦੁਸ਼ਮਣੀ ਰੱਖਣ ਵਾਲੇ ਲੋਕਾਂ ਦੇ ਹੱਥਾਂ ਵਿੱਚ ਕਿਵੇਂ ਪਹੁੰਚ ਰਹੇ ਹਨ।ਇਨ੍ਹਾਂ ਹਥਿਆਰਾਂ ਦੇ ਦਸਤਾਵੇਜ਼ ਬਣਾਉਣ ਅਤੇ ਇਸ ਬਾਰੇ ਜਾਣਕਾਰੀ ਮੰਗਣ ਵਾਲੇ ਲੋਕਾਂ ਬਾਰੇ ਪੁੱਛੇ ਜਾਣ ’ਤੇ ਲੈਫਟੀਨੈਂਟ ਜਨਰਲ ਘਈ ਨੇ ਕਿਹਾ, ‘ਇਹ ਯਕੀਨੀ ਤੌਰ ’ਤੇ ਜਾਰੀ ਹੈ ਅਤੇ ਮੈਂ ਯਕੀਨੀ ਤੌਰ ’ਤੇ ਇਸ ਦੀ ਪੁਸ਼ਟੀ ਕਰ ਸਕਦਾ ਹਾਂ।ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ’ਚ ਮੁਕਾਬਲਿਆਂ ਦੌਰਾਨ ਮਾਰੇ ਗਏ ਅਤਿਵਾਦੀਆਂ ਕੋਲੋਂ ਐੱਮ4 ਕਾਰਬਾਈਨ ਅਸਾਲਟ ਰਾਈਫਲਾਂ ਬਰਾਮਦ ਕੀਤੀਆਂ ਹਨ। ਅਜਿਹਾ ਲੱਗਦਾ ਹੈ ਕਿ 2021 ਵਿੱਚ ਅਫਗਾਨਿਸਤਾਨ ਤੋਂ ਵਾਪਸੀ ਮਗਰੋਂ ਅਮਰੀਕੀ ਫ਼ੌਜ ਵੱਲੋਂ ਛੱਡੇ ਗਏ ਹਥਿਆਰ ਪਾਕਿਸਤਾਨੀ ਹੈਂਡਲਰਾਂ ਰਾਹੀਂ ਅਤਿਵਾਦੀਆਂ ਤੱਕ ਪਹੁੰਚੇ ਹਨ। 1980 ਦੇ ਦਹਾਕੇ ਵਿੱਚ ਡਿਜ਼ਾਈਨ ਅਤੇ ਵਿਕਸਤ ਕੀਤੀਆਂ ਗਈਆਂ ਐੱਮ4 ਕਰਬਾਈਨ ਰਾਈਫਲਾਂ ਵਿਆਪਕ ਤੌਰ ’ਤੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਵੱਲੋਂ ਵਰਤੀਆਂ ਜਾਂਦੀਆਂ ਹਨ। ਪਾਕਿਸਤਾਨੀ ਵਿਸ਼ੇਸ਼ ਬਲਾਂ ਅਤੇ ਸਿੰਧ ਪੁਲੀਸ ਦੀ ਵਿਸ਼ੇਸ਼ ਸੁਰੱਖਿਆ ਇਕਾਈ ਸਮੇਤ ਹੋਰਾਂ ਵੱਲੋਂ ਵੀ ਇਸ ਦੀ ਵਰਤੋਂ ਕੀਤੀ ਜਾਂਦੀ ਹੈ।

Advertisement
Advertisement
Advertisement
Advertisement
Scroll to Top