ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪਖਾਨਾ ਟੈਕਸ ਨੂੰ ਦਿੱਤਾ ਪੂਰੀ ਤਰ੍ਹਾਂ ਬੇਬੁਨਿਆਦ

ਦੁਆਰਾ: Punjab Bani ਪ੍ਰਕਾਸ਼ਿਤ :Saturday, 05 October, 2024, 08:14 AM

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪਖਾਨਾ ਟੈਕਸ ਨੂੰ ਦਿੱਤਾ ਪੂਰੀ ਤਰ੍ਹਾਂ ਬੇਬੁਨਿਆਦ
ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ’ਚ ਸੂਬੇ ਵਿੱਚ 25 ਰੁਪਏ ਪਖਾਨਾ ਟੈਕਸ ਲਾਗੂ ਕਰਨ ਦੀ ਗੱਲ ਕਹੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਪ੍ਰਤੀ ਪਰਿਵਾਰ ਪਾਣੀ ਦੇ ਕੁਨੈਕਸ਼ਨ ਲਈ ਸੌ ਰੁਪਏ ਲੈ ਰਹੇ ਹਾਂ ਅਤੇ ਇਹ ਵੀ ਲਾਜ਼ਮੀ ਨਹੀਂ ਹੈ। ਪਖਾਨਾ ਟੈਕਸ ਜਿਹੀ ਕੋਈ ਗੱਲ ਨਹੀਂ ਹੈ। ਸੁੱਖੂ ਦੀ ਇਹ ਟਿੱਪਣੀ ਉਨ੍ਹਾਂ ਰਿਪੋਰਟਾਂ ’ਤੇ ਹੰਗਾਮੇ ਮਗਰੋਂ ਆਈ ਹੈ ਕਿ ਸ਼ਹਿਰੀ ਇਲਾਕੇ ’ਚ ਰਹਿਣ ਵਾਲੇ ਲੋਕਾਂ ਦੇ ਘਰਾਂ ’ਚ ਪ੍ਰਤੀ ਪਖਾਨਾ 25 ਰੁਪਏ ਟੈਕਸ ਲਾਗੂ ਕੀਤਾ ਜਾਵੇਗਾ। ਸੁੱਖੂ ਸਰਕਾਰ ਨੇ ਬੀਤੇ ਦਿਨ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਕਿ ਉਹ ਸੂਬੇ ਦੇ ਵਸਨੀਕਾਂ ਤੋਂ ਪਾਣੀ ਦੇ ਸੀਵਰੇਜ ਦੇ ਬਿੱਲ ਵਸੂਲ ਕਰਨ ਜਾ ਰਹੀ ਹੈ।



Scroll to Top