Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 19 Oct 2026 | 1:03 am

+91 90915 01313 , +91 90916 01313

punjabbanni@gmail.com
punjabbani@yahoo.com

ਜਸਟਿਸ ਐਨ ਐਸ ਸ਼ੇਖਾਵਤ ਸੁਰੱਖਿਆ ਵਿੱਚ ਕੁਤਾਹੀ ਮਾਮਲੇ ਦੀ ਜਾਂਚ ਪੰਜਾਬ ਪੁਲਸ ਦੀ ਬਜਾਏ ਹਰਿਆਣਾ ਪੁਲਸ ਹਵਾਲੇ

ਜਸਟਿਸ ਐਨ ਐਸ ਸ਼ੇਖਾਵਤ ਸੁਰੱਖਿਆ ਵਿੱਚ ਕੁਤਾਹੀ ਮਾਮਲੇ ਦੀ ਜਾਂਚ ਪੰਜਾਬ ਪੁਲਸ ਦੀ ਬਜਾਏ ਹਰਿਆਣਾ ਪੁਲਸ ਹਵਾਲੇ

ਜਸਟਿਸ ਐਨ ਐਸ ਸ਼ੇਖਾਵਤ ਸੁਰੱਖਿਆ ਵਿੱਚ ਕੁਤਾਹੀ ਮਾਮਲੇ ਦੀ ਜਾਂਚ ਪੰਜਾਬ ਪੁਲਸ ਦੀ ਬਜਾਏ ਹਰਿਆਣਾ ਪੁਲਸ ਹਵਾਲੇ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਜਸਟਿਸ ਐਨਐਸ ਸ਼ੇਖਾਵਤ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਦਰਜ ਤਿੰਨੋਂ ਐਫਆਈਆਰਜ਼ ਦੀ ਜਾਂਚ ਪੰਜਾਬ ਪੁਲਿਸ ਦੀ ਬਜਾਏ ਹਰਿਆਣਾ ਪੁਲਿਸ ਨੂੰ ਸੌਂਪ ਦਿੱਤੀ ਹੈ। ਪੰਜਾਬ ਵਿੱਚ ਦਰਜ ਇਨ੍ਹਾਂ ਤਿੰਨ ਐਫਆਈਆਰਜ਼ ਦੀ ਜਾਂਚ ਹਰਿਆਣਾ ਦੀ ਆਈਪੀਐਸ ਮਨੀਸ਼ਾ ਚੌਧਰੀ ਨੂੰ ਸੌਂਪੀ ਗਈ ਹੈ। ਹਾਈ ਕੋਰਟ ਨੇ ਕਿਹਾ, ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਲਈ ਸਿਰਫ਼ ਹਰਿਆਣਾ ਪੁਲਿਸ ਨੂੰ ਹੀ ਜਾਂਚ ਕਰਨੀ ਚਾਹੀਦੀ ਹੈ, ਜਾਂਚ ਪੰਜਾਬ ਪੁਲਿਸ ਨੂੰ ਨਹੀਂ ਸੌਂਪੀ ਜਾ ਸਕਦੀ ਹੈ। ਹਾਈ ਕੋਰਟ ਨੇ ਕਿਹਾ ਕਿ ਇੱਕ ਮੌਜੂਦਾ ਜੱਜ ਦੀ ਸੁਰੱਖਿਆ ਵਿੱਚ ਲਾਪਰਵਾਹੀ ਬਹੁਤ ਗੰਭੀਰ ਹੈ। ਹਾਈਕੋਰਟ ਨੇ ਆਈਪੀਐਸ ਮਨੀਸ਼ਾ ਚੌਧਰੀ ਨੂੰ ਦਿੱਤੇ ਹੁਕਮ ਦਿੱਤੇ ਹਨ ਕਿ ਨਿਰਪੱਖ ਅਤੇ ਦਬਾਅ ਤੋਂ ਬਿਨਾਂ ਜਾਂਚ ਕੀਤੀ ਜਾਵੇ ਤੇ ਇੱਕ ਹਫ਼ਤੇ ਵਿੱਚ ਸਟੇਟਸ ਰਿਪੋਰਟ ਸੌਂਪੀ ਜਾਵੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਤਿੰਨ ਐਫਆਈਆਰ ਦਰਜ ਕੀਤੀਆਂ ਹਨ। 22 ਸਤੰਬਰ ਦੀ ਘਟਨਾ ਸਬੰਧੀ ਪਹਿਲੀ ਐਫਆਈਆਰ ਅੰਮ੍ਰਿਤਸਰ ਵਿੱਚ ਦਰਜ ਕੀਤੀ ਗਈ ਹੈ। 23 ਸਤੰਬਰ ਨੂੰ ਬਰਨਾਲਾ ਵਿੱਚ ਕਿਸਾਨਾਂ ਅਤੇ ਭੀੜ ਵੱਲੋਂ ਜਸਟਿਸ ਸ਼ੇਖਾਵਤ ਦੀ ਗੱਡੀ ਨੂੰ ਰੋਕਣ ਦੇ ਸਬੰਧ ਵਿੱਚ ਥਾਣਾ ਟੱਲੇਵਾਲ ਵਿੱਚ ਦੂਜੀ ਐਫਆਈਆਰ ਦਰਜ ਕੀਤੀ ਗਈ ਹੈ, ਕਿਉਂਕਿ ਉਸ ਦਿਨ ਬਰਨਾਲਾ ਵਿੱਚ ਜਸਟਿਸ ਸ਼ੇਖਾਵਤ ਦੀ ਗੱਡੀ ਦਾ ਕਿਸਾਨਾਂ ਅਤੇ ਭੀੜ ਵੱਲੋਂ ਘਿਰਾਓ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top