Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:05 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਮਾਰੇ ਗਏ 28 ਨਕਸਲੀ

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਮਾਰੇ ਗਏ 28 ਨਕਸਲੀ

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਮਾਰੇ ਗਏ 28 ਨਕਸਲੀ
ਦਾਂਤੇਵਾੜਾ : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਬਸਤਰ ਖੇਤਰ ’ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 28 ਨਕਸਲੀ ਮਾਰੇ ਗਏ ਹਨ। ਬਸਤਰ ਰੇਂਜ ਦੀ ਪੁਲੀਸ ਦੇ ਆਈਜੀ ਸੁੰਦਰਰਾਜ ਨੇ ਪੀਟੀਆਈ ਨੂੰ ਦੱਸਿਆ ਕਿ ਇਹ ਮੁਕਾਬਲਾ ਇੱਥੋਂ ਦੇ ਅਬੂਝਮਾੜ ਇਲਾਕੇ ’ਚ ਹੋਇਆ। ਉਨ੍ਹਾਂ ਦੱਸਿਆ ਕਿ ਨਾਰਾਇਣਪੁਰ ਅਤੇ ਦਾਂਤੇਵਾੜਾ ਜ਼ਿਲ੍ਹਿਆਂ ਦੀ ਹੱਦ ’ਤੇ ਸਥਿਤ ਅਬੂਝਮਾੜ ਖੇਤਰ ’ਚ ਥੁਲਥੁਲੀ ਤੇ ਨੈਂਦੁਰ ਪਿੰਡਾਂ ਵਿਚਾਲੇ ਪੈਂਦੇ ਜੰਗਲੀ ਇਲਾਕੇ ਵਿੱਚ ਮਾਓਵਾਦੀਆਂ ਦੀ ਹਾਜ਼ਰੀ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਬਾਅਦ ਦੁਪਹਿਰ 1 ਵਜੇ ਦੇ ਕਰੀਬ ਨਕਸਲੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀ ਚਲਾ ਦਿੱਤੀ ਜਿਸ ਮਗਰੋਂ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਤੋਂ ਏਕੇ 47 ਅਤੇ ਐੱਸਐੱਲਆਰ ਸਮੇਤ ਕਈ ਹਥਿਆਰ ਬਰਾਮਦ ਕੀਤੇ ਹਨ। ਇਸ ਮੁਹਿੰਮ ’ਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਅਤੇ ਸਪੈਸ਼ਲ ਟਾਸਕ ਫੋਰਸ ਦੇ ਜਵਾਨ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁਕਾਬਲੇ ’ਚ ਸੁਰੱਖਿਆ ਬਲਾਂ ਦੇ ਸਾਰੇ ਜਵਾਨਾਂ ਦੇ ਸੁਰੱਖਿਅਤ ਹੋਣ ਦੀ ਜਾਣਕਾਰੀ ਮਿਲੀ ਹੈ। ਆਈਜੀ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਮੁਕਾਬਲਾ ਅਜੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਮੁਕਾਬਲੇ ’ਚ 30 ਨਕਸਲੀਆਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਸੀ। ਜ਼ਿਕਰਯੋਗ ਹੈ ਕਿ ਅੱਜ ਦੇ ਮੁਕਾਬਲੇ ਸਮੇਤ ਬਸਤਰ ਖੇਤਰ ’ਚ ਇਸ ਸਾਲ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲਿਆਂ ’ਚ 185 ਮਾਓਵਾਦੀ ਹਲਾਕ ਹੋ ਚੁੱਕੇ ਹਨ। ਕਾਂਕੇਰ ਜ਼ਿਲ੍ਹੇ ’ਚ 16 ਅਪਰੈਲ ਨੂੰ ਹੋਏ ਮੁਕਾਬਲੇ ’ਚ ਵੀ 29 ਨਕਸਲੀ ਮਾਰੇ ਗਏ ਸਨ।

Advertisement
Advertisement
Advertisement
Advertisement
Scroll to Top