Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:54 am

+91 90915 01313 , +91 90916 01313

punjabbanni@gmail.com
punjabbani@yahoo.com

ਬ੍ਰਿਟਿਸ ਕੋਲੰਬੀਆ ਚੋਣਾਂ ਵਿਚ 93 ਮੈਂਬਰੀ ਵਿਧਾਨ ਸਭਾ ਲਈ 37 ਪੰਜਾਬੀਆਂ ਸਮੇਤ ਕੁੱਲ 323 ਉਮੀਦਵਾਰ ਚੋਣ ਮੈਦਾਨ ਵਿਚ ਡਟੇ

ਬ੍ਰਿਟਿਸ ਕੋਲੰਬੀਆ ਚੋਣਾਂ ਵਿਚ 93 ਮੈਂਬਰੀ ਵਿਧਾਨ ਸਭਾ ਲਈ 37 ਪੰਜਾਬੀਆਂ ਸਮੇਤ ਕੁੱਲ 323 ਉਮੀਦਵਾਰ ਚੋਣ ਮੈਦਾਨ ਵਿਚ ਡਟੇ

ਬ੍ਰਿਟਿਸ ਕੋਲੰਬੀਆ ਚੋਣਾਂ ਵਿਚ 93 ਮੈਂਬਰੀ ਵਿਧਾਨ ਸਭਾ ਲਈ 37 ਪੰਜਾਬੀਆਂ ਸਮੇਤ ਕੁੱਲ 323 ਉਮੀਦਵਾਰ ਚੋਣ ਮੈਦਾਨ ਵਿਚ ਡਟੇ
ਕੈਨੇਡਾ : ਵਿਦੇਸ਼ੀ ਧਰਤੀ ਤੇ ਪੰਜਾਬੀਆਂ ਦੇ ਮਨਪਸੰਦ ਦੇਸ਼ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ 19 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਇਲੈਕਸ਼ਨ ਬੀ. ਸੀ. ਨੇ ਉਮੀਦਵਾਰਾਂ ਦੇ ਨਾਮਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ, ਜਿਸ ਅਨੁਸਾਰ 93 ਮੈਂਬਰੀ ਵਿਧਾਨ ਸਭਾ ਲਈ ਕੁੱਲ 323 ਉਮੀਦਵਾਰ ਚੋਣ ਮੈਦਾਨ ਵਿਚ ਹਨ। ਸੱਤਾਧਾਰੀ ਨਿਊ ਡੈਮੋਕਰੇਟਿਕ ਪਾਰਟੀ ਅਤੇ ਦੂਜੀ ਮੁੱਖ ਪਾਰਟੀ ਕੰਸਰਵੇਟਿਵ ਪਾਰਟੀ ਆਫ ਬੀ.ਸੀ. ਨੇ 93 ਦੀਆਂ 93 ਸੀਟਾਂ ਉੱਪਰ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਗ੍ਰੀਨ ਪਾਰਟੀ 69 ਸੀਟਾਂ ਉੱਪਰ ਚੋਣ ਲੜ ਰਹੀ ਹੈ, ਕਮਿਊਨਿਸਟ ਪਾਰਟੀ ਆਫ ਬੀ.ਸੀ. ਦੇ 3, ਫਰੀਡਮ ਪਾਰਟੀ ਆਫ ਬੀ.ਸੀ. ਦੇ 5, ਕ੍ਰਿਸ਼ਚੀਅਨ ਹੈਰੀਟੇਜ ਪਾਰਟੀ ਆਫ ਬੀਸੀ ਦੇ 2 ਅਤੇ 54 ਆਜ਼ਾਦ ਜਾਂ ਗ਼ੈਰ-ਸੰਬੰਧਿਤ ਉਮੀਦਵਾਰ ਵਿਧਾਇਕ ਬਣਨ ਦੇ ਲਈ ਆਪਣੀ ਕਿਸਮਤ ਅਜ਼ਮਾ ਰਹੇ ਹਨ।ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਵਿਚ ਵੱਖ ਵੱਖ ਪਾਰਟੀਆਂ ਵੱਲੋਂ ਅਤੇ ਆਜ਼ਾਦ ਤੌਰ ‘ਤੇ 37 ਪੰਜਾਬੀ ਉਮੀਦਵਾਰ ਚੋਣ ਅਖਾੜੇ ਵਿਚ ਨਿੱਤਰੇ ਹਨ। ਇਨ੍ਹਾਂ ਵਿਚ ਨਿਊ ਡੈਮੋਕਰੇਟਿਕ ਪਾਰਟੀ ਵੱਲੋਂ ਰਾਜ ਚੌਹਾਨ, ਜਗਰੂਪ ਬਰਾੜ, ਨਿੱਕੀ ਸ਼ਰਮਾ, ਰਵੀ ਕਾਹਲੋਂ, ਰਚਨਾ ਸਿੰਘ, ਹਰਵਿੰਦਰ ਕੌਰ ਸੰਧੂ, ਜਿੰਨੀ ਸਿਮਸ, ਬਲਤੇਜ ਸਿੰਘ ਢਿੱਲੋਂ, ਸਾਰਾ ਕੂਨਰ, ਰਵੀ ਪਰਮਾਰ, ਕਮਲ ਗਰੇਵਾਲ, ਜੈਸੀ ਸੁੰਨੜ, ਰੀਆ ਅਰੋੜਾ, ਅਮਨ ਸਿੰਘ, ਸੁਨੀਤਾ ਧੀਰ, ਹਰਪ੍ਰੀਤ ਬਡੋਹਲ ਅਤੇ ਸੈਮ ਅਟਵਾਲ ਨੂੰ ਟਿਕਟ ਦਿਤੀ ਗਈ ਹੈ।ਕੰਸਰਵੇਟਿਵ ਪਾਰਟੀ ਆਫ ਬੀ.ਸੀ. ਵੱਲੋਂ ਮਨਦੀਪ ਧਾਲੀਵਾਲ, ਤੇਗਜੋਤ ਬੱਲ, ਜੋਡੀ ਤੂਰ, ਅਵਤਾਰ ਸਿੰਘ ਗਿੱਲ, ਹਰਮਨ ਭੰਗੂ, ਦੀਪਕ ਸੂਰੀ, ਸਟੀਵ ਕੂਨਰ, ਧਰਮ ਕਾਜਲ, ਹੋਣਵੀਰ ਸਿੰਘ ਰੰਧਾਵਾ, ਜੈਗ ਸੰਘੇੜਾ, ਸੈਮ ਕੰਦੋਲਾ, ਰਾਜੀਵ ਵਿਓਲੀ ਤੇ ਅਰੁਣ ਲਗੇਰੀ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ, ਗ੍ਰੀਨ ਪਾਰਟੀ ਨੇ ਮਨਜੀਤ ਸਿੰਘ ਸਹੋਤਾ ਤੇ ਸਿਮ ਸੰਧੂ ਅਤੇ ਫਰੀਡਮ ਪਾਰਟੀ ਆਫ ਪੀਸੀ ਨੇ ਅਮਿਤ ਬੜਿੰਗ, ਪਰਮਜੀਤ ਰਾਏ ਅਤੇ ਕਿਰਨ ਹੁੰਦਲ ਨੂੰ ਚੋਣ ਮੈਦਾਨ ਵਿਚ ਲਿਆਂਦਾ ਹੈ ਅਤੇ ਅਮਨਦੀਪ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਜਪਰੀਤ ਲਹਿਲ ਤੇ ਸ਼ੌਕ ਨਿੱਝਰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।

Advertisement
Advertisement
Advertisement
Advertisement
Scroll to Top