Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:06 pm

+91 90915 01313 , +91 90916 01313

punjabbanni@gmail.com
punjabbani@yahoo.com

ਹਿਮਾਚਲ ਸਰਕਾਰ ਲਗਾਏਗੀ ਘਰਾਂ ਵਿਚ ਲੱਗੀਆਂ `ਟਾਇਲਟ ਸੀਟਾਂ` `ਤੇ ਟੈਕਸ

ਹਿਮਾਚਲ ਸਰਕਾਰ ਲਗਾਏਗੀ ਘਰਾਂ ਵਿਚ ਲੱਗੀਆਂ `ਟਾਇਲਟ ਸੀਟਾਂ` `ਤੇ ਟੈਕਸ

ਹਿਮਾਚਲ ਸਰਕਾਰ ਲਗਾਏਗੀ ਘਰਾਂ ਵਿਚ ਲੱਗੀਆਂ `ਟਾਇਲਟ ਸੀਟਾਂ` `ਤੇ ਟੈਕਸ
ਸਿਮਲਾ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਦੀ ਸਰਕਾਰ ਸੂਬੇ ਵਿੱਚ ਟਾਇਲਟ ਸੀਟ ਟੈਕਸ ਵਸੂਲਣ ਦੀ ਤਿਆਰੀ ਕਰ ਰਹੀ ਹੈ। ਲੋਕਾਂ ਨੂੰ ਹੁਣ ਉਨ੍ਹਾਂ ਦੇ ਘਰਾਂ `ਚ ਮੌਜੂਦ ਟਾਇਲਟ ਸੀਟਾਂ ਦੀ ਗਿਣਤੀ ਦੇ ਆਧਾਰ `ਤੇ ਟੈਕਸ ਦੇਣਾ ਹੋਵੇਗਾ। ਦਰਅਸਲ ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਹਾਲ ਹੀ `ਚ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਸੀਵਰੇਜ ਅਤੇ ਪਾਣੀ ਦੇ ਬਿੱਲਾਂ ਨਾਲ ਸਬੰਧਤ ਸਰਕਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰ ਵਿੱਚ ਬਣੀ ਹਰੇਕ ਟਾਇਲਟ ਸੀਟ ਲਈ 25 ਰੁਪਏ ਫੀਸ ਅਦਾ ਕਰਨੀ ਪਵੇਗੀ। ਇਹ ਵਾਧੂ ਫੀਸ ਸੀਵਰੇਜ ਬਿੱਲ ਦੇ ਨਾਲ ਜਲ ਸ਼ਕਤੀ ਵਿਭਾਗ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾਵੇਗੀ । ਸਰਕਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸੀਵਰੇਜ ਦਾ ਬਿੱਲ ਪਾਣੀ ਦੇ ਬਿੱਲ ਦਾ 30 ਫੀਸਦੀ ਹੋਵੇਗਾ । ਨੋਟੀਫਿਕੇਸ਼ਨ ਅਨੁਸਾਰ ਜੋ ਲੋਕ ਆਪਣੇ ਸਰੋਤਾਂ ਤੋਂ ਪਾਣੀ ਦੀ ਵਰਤੋਂ ਕਰਦੇ ਹਨ ਅਤੇ ਸਰਕਾਰੀ ਵਿਭਾਗ ਦੇ ਸੀਵਰੇਜ ਕੁਨੈਕਸ਼ਨ ਦੀ ਹੀ ਵਰਤੋਂ ਕਰਦੇ ਹਨ, ਉਨ੍ਹਾਂ ਨੂੰ ਹਰ ਮਹੀਨੇ 25 ਰੁਪਏ ਪ੍ਰਤੀ ਟਾਇਲਟ ਸੀਟ ਫੀਸ ਅਦਾ ਕਰਨੀ ਪਵੇਗੀ । ਵਿਭਾਗ ਨੇ ਇਸ ਸਬੰਧੀ ਸਾਰੇ ਮੰਡਲ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਪਹਾੜੀ ਰਾਜ ਵਿੱਚ ਪਾਣੀ ਦੇ ਬਿੱਲ ਜਾਰੀ ਨਹੀਂ ਕੀਤੇ ਜਾਂਦੇ ਸਨ । ਭਾਜਪਾ ਸਰਕਾਰ ਨੇ ਐਲਾਨ ਕੀਤਾ ਸੀ ਕਿ ਜੇਕਰ ਉਹ ਸੱਤਾ ਵਿੱਚ ਆਈ ਤਾਂ ਮੁਫ਼ਤ ਪਾਣੀ ਦਿੱਤਾ ਜਾਵੇਗਾ। ਪਰ ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਹੁਣ ਹਰ ਕੁਨੈਕਸ਼ਨ `ਤੇ 100 ਰੁਪਏ ਪ੍ਰਤੀ ਮਹੀਨਾ ਪਾਣੀ ਦਾ ਬਿੱਲ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਅਕਤੂਬਰ ਤੋਂ ਸ਼ੁਰੂ ਹੋ ਗਿਆ ਹੈ। ਇਨ੍ਹਾਂ ਨਵੇਂ ਸਰਕਾਰੀ ਖਰਚਿਆਂ ਦਾ ਖਮਿਆਜ਼ਾ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲਿਆਂ ਨੂੰ ਭੁਗਤਣਾ ਪੈ ਸਕਦਾ ਹੈ । ਅਜਿਹਾ ਇਸ ਲਈ ਹੈ ਕਿਉਂਕਿ ਲੋਕ ਆਮ ਤੌਰ `ਤੇ ਆਪਣੇ ਘਰਾਂ ਵਿੱਚ ਇੱਕ ਤੋਂ ਵੱਧ ਟਾਇਲਟ ਬਣਾਉਂਦੇ ਹਨ ਅਤੇ ਹੁਣ ਹਰੇਕ ਟਾਇਲਟ ਸੀਟ `ਤੇ ਇੱਕ ਫੀਸ ਲਈ ਜਾਵੇਗੀ। ਹਿਮਾਚਲ ਪ੍ਰਦੇਸ਼ ਵਿੱਚ ਕੁੱਲ 5 ਨਗਰ ਨਿਗਮ, 29 ਨਗਰ ਪਾਲਿਕਾਵਾਂ ਅਤੇ 17 ਨਗਰ ਪੰਚਾਇਤਾਂ ਹਨ, ਜਿਨ੍ਹਾਂ ਦੀ ਕੁੱਲ ਆਬਾਦੀ 10 ਲੱਖ ਦੇ ਕਰੀਬ ਹੈ। ਸਰਕਾਰ ਦੇ ਨਵੇਂ ਹੁਕਮ ਨਾਲ ਸੂਬੇ ਦੀ ਵੱਡੀ ਆਬਾਦੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

Advertisement
Advertisement
Advertisement
Advertisement
Scroll to Top