Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:31 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਕੀਤੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ `ਚ ਭਰਤ ਇੰਦਰ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਹਾਈਕੋਰਟ ਨੇ ਕੀਤੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ `ਚ ਭਰਤ ਇੰਦਰ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਹਾਈਕੋਰਟ ਨੇ ਕੀਤੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ `ਚ ਭਰਤ ਇੰਦਰ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਚਾਹਲ ਨੂੰ ਝਟਕਾ ਦਿੰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਮਾਮਲੇ `ਚ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਦੱਸ ਦਈਏ ਕਿ ਹਾਈ ਕੋਰਟ ਨੇ ਹੀ ਪਿਛਲੇ ਸਾਲ 4 ਅਕਤੂਬਰ ਨੂੰ ਚਾਹਲ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ।ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਪਿਛਲੇ ਸਾਲ ਸਤੰਬਰ ਵਿੱਚ ਇਸ ਮਾਮਲੇ ਵਿੱਚ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ।ਇਸੇ ਮਾਮਲੇ `ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ `ਚ ਭਰਤ ਇੰਦਰ ਚਾਹਲ ਨੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ `ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਸ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਚਾਹਲ ਨੇ ਦੱਸਿਆ ਸੀ ਕਿ ਉਸ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਅਤੇ ਆਮਦਨ ਦਾ ਪੂਰਾ ਵੇਰਵਾ ਦਿੱਤਾ ਹੈ, ਇਸ ਦੇ ਬਾਵਜੂਦ ਉਸ ਨੂੰ ਰੰਜਿਸ਼ ਕਾਰਨ ਫਸਾਇਆ ਜਾ ਰਿਹਾ ਹੈ, ਹੁਣ ਉਸ ਦੀ ਉਮਰ 75 ਸਾਲ ਹੈ ਅਤੇ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ, ਉਹਨਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਹਾਈ ਕੋਰਟ ਨੇ ਪਿਛਲੇ ਸਾਲ ਚਾਹਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ, ਜਿਸ ਨੂੰ ਹੁਣ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ ।

Advertisement
Advertisement
Advertisement
Advertisement
Scroll to Top