Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:05 pm

+91 90915 01313 , +91 90916 01313

punjabbanni@gmail.com
punjabbani@yahoo.com

ਉਤਰ ਪ੍ਰਦੇਸ਼ ਵਿਚ 2 ਸਾਲਾ ਬੱਚੀ ਸੋਸਾਇਟੀ ਦੀ 27ਵੀਂ ਮੰਜਿਲ ਤੋਂ ਡਿੱਗ 12ਵੀਂ ਮੰਜਿ਼ਲ `ਤੇ ਜਾ ਫਸਣ ਕਾਰਨ ਹੋਈ ਜ਼ਖ਼ਮੀ

ਉਤਰ ਪ੍ਰਦੇਸ਼ ਵਿਚ 2 ਸਾਲਾ ਬੱਚੀ ਸੋਸਾਇਟੀ ਦੀ 27ਵੀਂ ਮੰਜਿਲ ਤੋਂ ਡਿੱਗ 12ਵੀਂ ਮੰਜਿ਼ਲ `ਤੇ ਜਾ ਫਸਣ ਕਾਰਨ ਹੋਈ ਜ਼ਖ਼ਮੀ

ਉਤਰ ਪ੍ਰਦੇਸ਼ ਵਿਚ 2 ਸਾਲਾ ਬੱਚੀ ਸੋਸਾਇਟੀ ਦੀ 27ਵੀਂ ਮੰਜਿਲ ਤੋਂ ਡਿੱਗ 12ਵੀਂ ਮੰਜਿ਼ਲ `ਤੇ ਜਾ ਫਸਣ ਕਾਰਨ ਹੋਈ ਜ਼ਖ਼ਮੀ
ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵੈਸਟ ਵਿੱਚ ਇੱਕ ਉੱਚਾਈ ਵਾਲੀ ਸੁਸਾਇਟੀ ਵਿੱਚ ਇੱਕ ਦੋ ਸਾਲਾ ਮਾਸੂਮ ਬੱਚੀ (ਲੜਕੀ) ਸ਼ੁੱਕਰਵਾਰ ਦੁਪਹਿਰ ਨੂੰ 2 ਸਾਲ ਦੀ ਮਾਸੂਮ ਬੱਚੀ ਸੋਸਾਇਟੀ ਦੀ 27ਵੀਂ ਮੰਜਿ਼ਲ ਤੋਂ 12ਵੀਂ ਮੰਜਿ਼ਲ `ਤੇ ਜਾ ਫਸਣ ਦੇ ਚਲਦਿਆਂ ਜ਼ਖ਼ਮੀ ਹੋ ਗਈ, ਜਿਸਨੰੁ ਪਰਿਵਾਰਕ ਮੈਂਬਰਾਂ ਵਲੋਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਬੱਚੀ ਦਾ ਇਲਾਜ ਜਾਰੀ ਹੈ।ਜਾਣਕਾਰੀ ਮੁਤਾਬਕ ਬਿਸਰਖ ਥਾਣਾ ਖੇਤਰ ਦੇ ਅਧੀਨ ਪੈਂਦੇ ਗੌੜ ਸਿਟੀ-14 ਐਵੇਨਿਊ ਦੀ ਇਕ ਉੱਚੀ-ਉੱਚੀ ਸੋਸਾਇਟੀ `ਚ ਇਕ ਬੱਚੀ 27ਵੀਂ ਮੰਜ਼ਿਲ ਤੋਂ ਡਿੱਗ ਗਈ। ਆਪਣੇ ਘਰ ਦੀ ਬਾਲਕੋਨੀ `ਚ ਖੇਡਦੇ ਸਮੇਂ ਦੋ ਸਾਲਾਂ ਦੀ ਮਾਸੂਮ ਬੱਚੀ ਕਿਸੇ ਤਰ੍ਹਾਂ ਤਿਲਕ ਗਈ ਅਤੇ ਅਚਾਨਕ ਉਪਰ ਤੋਂ 12ਵੀਂ ਮੰਜ਼ਿਲ `ਤੇ ਅਟਕ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਬੱਚੀ ਦੀ ਮਾਂ ਖਾਣਾ ਬਣਾ ਰਹੀ ਸੀ, ਜਿਸ ਕਾਰਨ ਬੱਚੀ ਵੱਲ ਧਿਆਨ ਨਹੀਂ ਦਿੱਤਾ ਜਾ ਸਕਿਆ।ਖੁਸ਼ਕਿਸਮਤੀ ਇਹ ਰਹੀ ਕਿ ਮਾਸੂਮ ਬੱਚੀ 12ਵੀਂ ਮੰਜ਼ਿਲ ਦੀ ਬਾਲਕੋਨੀ ਵਿੱਚ ਫਸ ਗਈ। ਜੇਕਰ ਬੱਚੀ ਜ਼ਮੀਨ `ਤੇ ਡਿੱਗ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਿਹਾ ਹੈ, ਜਿਸ `ਚ ਬੱਚੀ ਦੇ ਪਰਿਵਾਰਕ ਮੈਂਬਰ ਉਸ ਨੂੰ ਗੋਦੀ `ਚ ਚੁੱਕਦੇ ਨਜ਼ਰ ਆ ਰਹੇ ਹਨ।ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਮਾਸੂਮ ਬੱਚੀ ਨੂੰ ਤੁਰੰਤ ਨਿੱਜੀ ਹਸਪਤਾਲ `ਚ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਬੱਚੀ ਦੀ ਹਾਲਤ ਸਥਿਰ ਹੈ। ਇਸ ਘਟਨਾ ਨੇ ਉੱਚੀਆਂ ਇਮਾਰਤਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਨਿਵਾਸੀਆਂ ਨੇ ਬਾਲਕੋਨੀਆਂ `ਤੇ ਵਾਧੂ ਸੁਰੱਖਿਆ ਉਪਾਵਾਂ ਦੀ ਮੰਗ ਕੀਤੀ ਹੈ। ਘਟਨਾ ਸ਼ੁੱਕਰਵਾਰ ਦੁਪਹਿਰ 12.30 ਵਜੇ ਦੀ ਦੱਸੀ ਜਾ ਰਹੀ ਹੈ।ਬਿਸਰਖ ਥਾਣਾ ਇੰਚਾਰਜ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਬਿਸਰਖ ਥਾਣਾ ਖੇਤਰ ਦੇ ਅਧੀਨ 14 ਐਵੇਨਿਊ ਸੋਸਾਇਟੀ ਦੀ ਰਹਿਣ ਵਾਲੀ 2 ਸਾਲਾ ਬੱਚੀ 27ਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਖੇਡਦੇ ਹੋਏ 12ਵੀਂ ਮੰਜ਼ਿਲ `ਤੇ ਡਿੱਗ ਗਈ। ਪਰਿਵਾਰਕ ਮੈਂਬਰਾਂ ਵੱਲੋਂ ਬੱਚੀ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਬੱਚੀ ਦਾ ਇਲਾਜ ਚੱਲ ਰਿਹਾ ਹੈ। ਹੋਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top