Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:02 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਵਾਲਾਪੁਰ ਉਰਫ ਉਲਟਪੁਰ ਤੇ ਮਹਿਮੂਦਪੁਰ ਦਾ ਕੀਤਾ ਦੌਰਾ

ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਵਾਲਾਪੁਰ ਉਰਫ ਉਲਟਪੁਰ ਤੇ ਮਹਿਮੂਦਪੁਰ ਦਾ ਕੀਤਾ ਦੌਰਾ

ਗ੍ਰਾਮ ਪੰਚਾਇਤ ਚੋਣਾਂ-2024
-ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਵਾਲਾਪੁਰ ਉਰਫ ਉਲਟਪੁਰ ਤੇ ਮਹਿਮੂਦਪੁਰ ਦਾ ਕੀਤਾ ਦੌਰਾ
-ਉਲਟਪੁਰ ਪੰਜਾਬ ਦਾ ਇਕਲੌਤਾ ਪਿੰਡ, ਜਿੱਥੇ 02 ਅਕਤੂਬਰ 1959 ਨੂੰ ਪੰਚਾਇਤੀ ਰਾਜ ਸ਼ੁਰੂ ਹੋਣ ਤੋਂ ਬਾਅਦ ਅੱਜ ਤੱਕ ਕੋਈ ਚੋਣ ਨਹੀਂ ਹੋਈ, ਪਿੰਡ ਨੇ ਇਸ ਵਾਰ ਵੀ ਸਰਬਸੰਮਤੀ ਨਾਲ ਸਰਪੰਚ ਚੁਣਿਆ, ਪਿੰਡ ਮਹਿਮੂਦਪੁਰ ਨੇ ਵੀ ਸਰਬਸੰਮਤੀ ਨਾਲ ਕੀਤੀ ਚੋਣ
-ਚੋਣ ਆਬਜ਼ਰਵਰ ਨੇ ਪਿੰਡ ਵਾਸੀਆਂ ਦੀ ਕੀਤੀ ਸ਼ਲਾਘਾ
ਪਟਿਆਲਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਪਿੰਡਾਂ ਦਾ ਦੌਰਾ ਕਰਕੇ ਪੰਚਾਇਤੀ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਨਵਜੋਤ ਪਾਲ ਸਿੰਘ ਰੰਧਾਵਾ ਬਲਾਕ ਭੁਨਰਹੇੜੀ ਦੇ ਪਿੰਡ ਜਵਾਲਾਪੁਰ ਉਰਫ ਉਲਟਪੁਰ ਪੁੱਜੇ ਜਿਹੜਾ ਕਿ ਪੰਜਾਬ ਦਾ ਇਕਲੌਤਾ ਪਿੰਡ ਹੈ ਜਿਸ ਵਿੱਚ 02 ਅਕਤੂਬਰ 1959 ਨੂੰ ਪੰਚਾਇਤੀ ਰਾਜ ਸ਼ੁਰੂ ਹੋਣ ਤੋਂ ਬਾਅਦ ਅੱਜ ਤੱਕ ਕੋਈ ਚੋਣ ਨਹੀਂ ਹੋਈ।ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਪਿੰਡ ਨੇ ਸਰਬਸੰਮਤੀ ਨਾਲ ਕੀਤੀ ਚੋਣ ਨਾਲ ਬਾਕੀ ਪਿੰਡਾਂ ਨੂੰ ਵੀ ਰਸਤਾ ਦਿਖਾਇਆ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਵਾਰ ਸਿਮਰ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ।
ਇਸ ਤੋਂ ਬਾਅਦ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਪਿੰਡ ਮਹਿਮੂਦਪੁਰ ਪੁੱਜੇ, ਜਿੱਥੇ ਕਿ ਪਿੰਡ ਵਾਸੀਆਂ ਨੇ ਸਤਵੰਤ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਹੈ। ਚੋਣ ਆਬਜ਼ਰਵਰ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪਿੰਡ ਹੋਰਨਾਂ ਪਿੰਡਾਂ ਲਾਈ ਰਾਹ ਦਸੇਰੇ ਬਣੇ ਰਹਿਣਗੇ।
ਇਸੇ ਦੌਰਾਨ ਉਨ੍ਹਾਂ ਨੇ ਸਾਰੇ ਰਿਟਰਨਿੰਗ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਸਮੁੱਚੇ ਅਮਲ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ।ਇਸ ਮੌਕੇ ਲਾਇਜਨ ਅਫ਼ਸਰ ਤੇ ਆਰ.ਟੀ.ਓ. ਨਮਨ ਮੜਕਨ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top