Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:21 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਕਰਵਾਏਗੀ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ `ਤੇ ਮਸ਼ੀਨਰੀ ਮੁਹੱਈਆ : ਮੁੱਖ ਮੰਤਰੀ

ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਕਰਵਾਏਗੀ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ `ਤੇ ਮਸ਼ੀਨਰੀ ਮੁਹੱਈਆ : ਮੁੱਖ ਮੰਤਰੀ

ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਕਰਵਾਏਗੀ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ `ਤੇ ਮਸ਼ੀਨਰੀ ਮੁਹੱਈਆ : ਮੁੱਖ ਮੰਤਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕਰਦਿਆਂ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ `ਤੇ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਥੇ ਹੀ ਬਸ ਨਹੀਂ ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਵੀ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 50 ਤੋਂ 80 ਫੀਸਦੀ ਸਬਸਿਡੀ `ਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ `ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ` ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਦੱਸਣਯੋਗ ਹੈ ਕਿ ਇਹ ਸਕੀਮ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਸਕੀਮ ਤਹਿਤ ਕਰਜ਼ੇ ਦੀ ਰਕਮ ਦਸ ਕਿਸ਼ਤਾਂ ਵਿੱਚ ਅਦਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਰਜ਼ਾ ਚੁਕਾਉਣ ਦਾ ਵੱਧ ਤੋਂ ਵੱਧ ਸਮਾਂ ਪੰਜ ਸਾਲ ਹੋਵੇਗਾ।

Advertisement
Advertisement
Advertisement
Advertisement
Scroll to Top