Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੈਗੰਬਰ ਮੁਹੰਮਦ ਬਾਰੇ ਇਤਰਾਜ਼ਯੋਗ ਟਿੱਪਣੀ ਲਈ ਮਹੰਤ ਯਤੀ ਨਰਸਿੰਘਨੰਦ ਵਿਰੁੱਧ ਕਾਰਵਾਈ ਹੋਵੇ: ਮਾਇਆਵਤੀ

ਪੈਗੰਬਰ ਮੁਹੰਮਦ ਬਾਰੇ ਇਤਰਾਜ਼ਯੋਗ ਟਿੱਪਣੀ ਲਈ ਮਹੰਤ ਯਤੀ ਨਰਸਿੰਘਨੰਦ ਵਿਰੁੱਧ ਕਾਰਵਾਈ ਹੋਵੇ: ਮਾਇਆਵਤੀ

ਪੈਗੰਬਰ ਮੁਹੰਮਦ ਬਾਰੇ ਇਤਰਾਜ਼ਯੋਗ ਟਿੱਪਣੀ ਲਈ ਮਹੰਤ ਯਤੀ ਨਰਸਿੰਘਨੰਦ ਵਿਰੁੱਧ ਕਾਰਵਾਈ ਹੋਵੇ: ਮਾਇਆਵਤੀ
ਲਖਨਊ : ਬਸਪਾ ਮੁਖੀ ਮਾਇਆਵਤੀ ਨੇ ਪੈਗੰਬਰ ਮੁਹੰਮਦ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਅੱਜ ਗਾਜ਼ੀਆਬਾਦ ਜ਼ਿਲ੍ਹੇ ਦੇ ਡਾਸਨਾ ਸਥਿਤ ਮੰਦਰ ਦੇ ਮਹੰਤ ਯਤੀ ਨਰਸਿੰੰਘਨੰਦ ’ਤੇਨਿਸ਼ਾਨਾ ਸੇਧਿਆ ਅਤੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਸੰਵਿਧਾਨ ’ਚ ਦਿੱਤੀ ਗਈ ਧਰਮ ਨਿਰਪੱਖਤਾ ਦੀ ਗਾਰੰਟੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਪੈਗੰਬਰ ਮੁਹੰਮਦ ਖਿਲਾਫ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਮਗਰੋੀ ਯਤੀ ਨਰਸਿੰਘਨੰਦ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮਾਇਆਵਤੀ ਨੇ ਕਿਹਾ, ‘‘ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਸਥਿਤ ਦਾਸਨਾ ਦੇਵੀ ਮੰਦਰ ਦੇ ਮਹੰਤ ਨੇ ਇਸਲਾਮ ਖ਼ਿਲਾਫ਼ ਮੁੜ ਨਫ਼ਰਤੀ ਤਕਰੀਰ ਕੀਤੀ ਹੈ, ਜਿਸ ਕਾਰਨ ਪੂਰੇ ਖੇਤਰ ਅਤੇ ਦੇਸ਼ ਦੇ ਕਈ ਹਿੱਸਿਆਂ ’ਚ ਅਸ਼ਾਂਤੀ ਅਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਪੁਲੀਸ ਨੇ ਧਰਨਾਕਾਰੀਆਂ ਖ਼ਿਲਾਫ਼ ਕਾਰਵਾਈ ਤਾਂ ਕੀਤੀ ਪਰ ਅਸਲ ਮੁਲਜ਼ਮ ਬੇਖ਼ੌਫ ਹਨ।’’ ਉਨ੍ਹਾਂ ਆਖਿਆ ਕਿ ਭਾਰਤੀ ਸੰਵਿਧਾਨ ਧਰਮ ਨਿਰਪੱਖਤਾ ਭਾਵ ਸਾਰੇ ਧਰਮਾਂ ਲਈ ਬਰਾਬਰ ਸਨਮਾਨ ਦੀ ਗਰੰਟੀ ਦਿੰਦਾ ਹੈ। ਇਸ ਲਈ ਕੇਂਦਰ ਅਤੇ ਰਾਜ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਤਾਂ ਜੋ ਦੇਸ਼ ’ਚ ਸ਼ਾਂਤੀ ਬਣੀ ਰਹੇ ਅਤੇ ਵਿਕਾਸ ਵਿੱਚ ਰੁਕਾਵਟ ਨਾ ਆਵੇ।

Advertisement
Advertisement
Advertisement
Advertisement
Scroll to Top