Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:15 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਹਵਾਈ ਸੈਨਾ ਦੇ ਏਅਰ ਸ਼ੋਅ ਮਗਰੋਂ ਵਾਪਰੇ ਹਾਦਸੇ ’ਚ ਪੰਜ ਮੌਤਾਂ

ਭਾਰਤੀ ਹਵਾਈ ਸੈਨਾ ਦੇ ਏਅਰ ਸ਼ੋਅ ਮਗਰੋਂ ਵਾਪਰੇ ਹਾਦਸੇ ’ਚ ਪੰਜ ਮੌਤਾਂ

ਭਾਰਤੀ ਹਵਾਈ ਸੈਨਾ ਦੇ ਏਅਰ ਸ਼ੋਅ ਮਗਰੋਂ ਵਾਪਰੇ ਹਾਦਸੇ ’ਚ ਪੰਜ ਮੌਤਾਂ
ਚੇਨੱਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਚੇਨਈ ਦੇ ਮਰੀਨਾ ਬੀਚ ’ਤੇ ਕਰਵਾਏ ਏਅਰ ਸ਼ੋਅ ਵਿਚ ਸ਼ਾਮਲ ਹਜ਼ਾਰਾਂ ਲੋਕਾਂ ਨੂੰ ਅਤਿ ਦੀ ਹੁੰਮਸ ਕਰਕੇ ਵਾਪਸ ਮੁੜਦਿਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਮੁਤਾਬਕ ਦੋ ਵਿਅਕਤੀ ਘਰ ਪਰਤਦਿਆਂ ਬਿਮਾਰ ਹੋ ਗਏ ਤੇ ਇਨ੍ਹਾਂ ਵਿਚੋਂ ਇਕ ਨੇ ਸਰਕਾਰੀ ਹਸਪਤਾਲ ਵਿਚ ਦਮ ਤੋੜ ਦਿੱਤਾ ਜਦੋਂਕਿ ਦੂਜੇ ਦੀ ਅੰਨਾ ਸਲਾਈ ਵਿਚ ਆਪਣੀ ਬਾਈਕ ਨਜ਼ਦੀਕ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਕਰੀਬ 35 ਵਿਅਕਤੀਆਂ ਨੂੰ ਸਰੀਰ ’ਚ ਪਾਣੀ ਦੀ ਕਮੀ ਦੇ ਲੱਛਣਾਂ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਿਰੋਧੀ ਧਿਰ ਦੇ ਆਗੂ ਤੇ ਅੰਨਾਡੀਐਮਕੇ ਮੁਖੀ ਈਕੇ ਪਲਾਨਾਸਵਾਮੀ ਨੇ ਏਅਰ ਸ਼ੋਅ ਦੌਰਾਨ ਕਥਿਤ ਮਾੜੇ ਪ੍ਰਬੰਧਾਂ ਲਈ ਡੀਐੱਮਕੇ ਸਰਕਾਰ ਦੀ ਨਿਖੇਧੀ ਕੀਤੀ ਹੈ।ਇਸ ਤੋਂ ਪਹਿਲਾਂ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਨੇ ਅੱਜ ਮਰੀਨਾ ਬੀਚ ਦੇ ਅਸਮਾਨ ’ਚ ਆਪਣੀ ਤਾਕਤ ਤੇ ਜੰਗੀ ਸਮਰੱਥਾ ਦਾ ਪ੍ਰਦਰਸ਼ਨ ਕਰਦਿਆਂ ਇੱਥੇ ਹਾਜ਼ਰ ਲੋਕਾਂ ਨੂੰ ਰੁਮਾਂਚ ਨਾਲ ਭਰ ਦਿੱਤਾ। ਇਹ ਲੋਕ ਹੁੰਮਸ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ’ਚ ਇੱਥੇ ਪੁੱਜੇ ਅਤੇ ਰਫਾਲ ਸਮੇਤ ਭਾਰਤੀ ਹਵਾਈ ਸੈਨਾ ਦੇ ਵੱਖ ਵੱਖ ਲੜਾਕੂ ਜਹਾਜ਼ਾਂ ਦੇ ਹੈਰਤਅੰਗੇਜ਼ ਕਾਰਨਾਮਿਆਂ ਦਾ ਆਨੰਦ ਮਾਣਿਆ। ਲੜਾਕੂ ਜਹਾਜ਼ਾਂ ਦਾ ਪ੍ਰਦਰਸ਼ਨ ਦੇਖਣ ਲਈ ਦਰਸ਼ਕ ਦਿਨੇ 11 ਵਜੇ ਤੋਂ ਹੀ ਮਰੀਨਾ ਬੀਚ ’ਤੇ ਇਕੱਤਰ ਹੋਣ ਲੱਗੇ ਸਨ। ਪ੍ਰਦਰਸ਼ਨ ਦੀ ਸ਼ੁਰੂਆਤ ਭਾਰਤੀ ਹਵਾਈ ਸੈਨਾ ਦੇ ਵਿਸ਼ੇਸ਼ ਗਰੁੜ ਬਲ ਦੇ ਕਮਾਂਡੋ ਦੇ ਪ੍ਰਦਰਸ਼ਨ ਨਾਲ ਹੋਈ। ਲਾਈਟ ਹਾਊਸ ਤੇ ਚੇਨੱਈ ਬੰਦਰਗਾਹ ਵਿਚਾਲੇ ਮਰੀਨਾ ’ਤੇ ਕਰਵਾਏ ਗਏ 92ਵੇਂ ਭਾਰਤੀ ਹਵਾਈ ਸੈਨਾ ਦਿਵਸ ਮੌਕੇ ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਅਮਰਪ੍ਰੀਤ ਸਿੰਘ, ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ, ਉਪ ਮੁੱਖ ਮੰਤਰੀ ਉਦੈਨਿਧੀ ਸਟਾਲਿਨ ਤੇ ਕਈ ਹੋਰ ਹਸਤੀਆਂ ਹਾਜ਼ਰ ਸਨ।

Advertisement
Advertisement
Advertisement
Advertisement
Scroll to Top