Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:40 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ
ਚੰਡੀਗੜ੍ਹ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਦਾ ਸਮਾਂ ਦੁਪਹਿਰ 3 ਵਜੇ ਰੱਖਿਆ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਨਾਲ ਮੀਟਿੰਗ ਦੀ ਜਾਣਕਾਰੀ ਸਾਂਝੀ ਕੀਤੀ ਹੈ। ਦੁਪਹਿਰ 2 ਵਜੇ ਕਿਸਾਨ ਆਗੂ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਮਿਲਣਗੇ ਅਤੇ ਆਪਣੀਆਂ ਮੰਗਾਂ ਰੱਖਣਗੇ । ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ- ਅੱਜ ਕਿਸਾਨ ਆਗੂਆਂ ਦਾ ਵਫ਼ਦ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਮਿਲਣ ਜਾਵੇਗਾ। ਵਫ਼ਦ ਵਿੱਚ ਕਾਕਾ ਸਿੰਘ ਕੋਟਲਾ, ਜਸਵਿੰਦਰ ਸਿੰਘ ਲੌਂਗੋਵਾਲ, ਬਲਦੇਵ ਸਿੰਘ ਜ਼ੀਰਾ, ਹਰਪ੍ਰੀਤ ਸਿੰਘ ਸਿੰਧਵਾਂ, ਰਣਜੀਤ ਸਿੰਘ ਕਲੇਰ ਬਾਲਾ, ਸਤਨਾਮ ਸਿੰਘ ਸਾਹਨੀ ਆਦਿ ਸ਼ਾਮਲ ਹੋਣਗੇ।ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਖਰੀਦ ਨੂੰ ਲੈ ਕੇ ਮੰਡੀਆਂ ਵਿੱਚ ਜੋ ਵੀ ਸਮੱਸਿਆਵਾਂ ਆ ਰਹੀਆਂ ਸਨ, ਉਨ੍ਹਾਂ ਦੇ ਹੱਲ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡੀ.ਏ.ਪੀ ਅਤੇ ਪਰਾਲੀ ਪ੍ਰਬੰਧਨ, ਕਿਸਾਨਾਂ ਵੱਲੋਂ ਕੱਢੇ ਗਏ ਮਾਰਚ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਪੱਕੀ ਨੀਤੀ ਬਣਾਉਣ, ਭਾਰਤ ਮਾਲਾ ਸਕੀਮ ਤਹਿਤ ਜ਼ਮੀਨ ਐਕੁਆਇਰ ਕਰਨ ਦੀ ਨੀਤੀ ਸਮੇਤ ਕਈ ਮੁੱਦਿਆਂ `ਤੇ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਵਿੱਚ ਅੱਜ ਵੋਟਾਂ ਪੈ ਰਹੀਆਂ ਹਨ । ਸਾਰੇ ਕਿਸਾਨ ਭਰਾ ਸੋਚ ਸਮਝ ਕੇ ਹੀ ਵੋਟ ਪਾਉਣ। ਕਿਉਂਕਿ ਸੂਬੇ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ `ਤੇ ਕਈ ਜੁਲਮ ਕੀਤੇ ਹਨ। ਅਜਿਹੇ `ਚ ਸੋਚ ਸਮਝ ਕੇ ਹੀ ਵੋਟ ਪਾਓ। ਕਿਉਂਕਿ ਸਾਡੇ ਕਿਸਾਨ ਸ਼ਹੀਦ ਹੋਏ ਸਨ ।

Advertisement
Advertisement
Advertisement
Advertisement
Scroll to Top