Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:32 am

+91 90915 01313 , +91 90916 01313

punjabbanni@gmail.com
punjabbani@yahoo.com

ਗਾਂਧੀ ਜੈਅੰਤੀ ਮੌਕੇ ਐਲਾਨੇ ਗਏ ਡਰਾਈ ਡੇ ਦੇ ਬਾਵਜੂਦ ਸ਼ਰਾਬ ਵੇਚਣ ਵਾਲੇ ਠੇਕਿਆਂ ਦੇ ਐਕਸਾਈਜ ਵਿਭਾਗ ਚਲਾਨ ਕਰ ਕੀਤਾ ਪ੍ਰਤੀ ਠੇਕਾ 50 ਹਜ਼ਾਰ ਜੁਰਮਾਨਾ

ਗਾਂਧੀ ਜੈਅੰਤੀ ਮੌਕੇ ਐਲਾਨੇ ਗਏ ਡਰਾਈ ਡੇ ਦੇ ਬਾਵਜੂਦ ਸ਼ਰਾਬ ਵੇਚਣ ਵਾਲੇ ਠੇਕਿਆਂ ਦੇ ਐਕਸਾਈਜ ਵਿਭਾਗ ਚਲਾਨ ਕਰ ਕੀਤਾ ਪ੍ਰਤੀ ਠੇਕਾ 50 ਹਜ਼ਾਰ ਜੁਰਮਾਨਾ

ਗਾਂਧੀ ਜੈਅੰਤੀ ਮੌਕੇ ਐਲਾਨੇ ਗਏ ਡਰਾਈ ਡੇ ਦੇ ਬਾਵਜੂਦ ਸ਼ਰਾਬ ਵੇਚਣ ਵਾਲੇ ਠੇਕਿਆਂ ਦੇ ਐਕਸਾਈਜ ਵਿਭਾਗ ਚਲਾਨ ਕਰ ਕੀਤਾ ਪ੍ਰਤੀ ਠੇਕਾ 50 ਹਜ਼ਾਰ ਜੁਰਮਾਨਾ
ਜਲੰਧਰ : ਗਾਂਧੀ ਜਯੰਤੀ ਮੌਕੇ ਸ਼ਰਾਬ ਦੀ ਵਿਕਰੀ ’ਤੇ ਲੱਗੀ ਪਾਬੰਦੀ ਦੇ ਬਾਵਜੂਦ ਸ਼ਰਾਬ ਵਿਕਣ ਦੇ ਚਲਦਿਆਂ ਐਕਸਾਈਜ਼ ਵਿਭਾਗ ਨੇ ਜਲੰਧਰ ਜ਼ੋਨ ਵਿਚ 20 ਠੇਕਿਆਂ ਦੀ ਨਿਸ਼ਾਨਦੇਹੀ ਕਰਦਿਆਂ ਸ਼ਰਾਬ ਵੇਚਣ ਵਾਲਿਆਂ ਦੇ ਚਲਾਨ ਕੀਤੇ ਨਾਲ ਹੀ ਠੇਕਿਆਂ ਨੂੰ ਘੱਟੋ-ਘੱਟ 50 ਹਜ਼ਾਰ ਪ੍ਰਤੀ ਠੇਕੇ ਦੇ ਹਿਸਾਬ ਨਾਲ 10 ਲੱਖ ਰੁਪਏ ਜੁਰਮਾਨਾ ਵੀ ਕੀਤਾ ਜੋ ਕਿ ਸ਼ਰਾਬ ਵੇਚਣ ਵਾਲੇ ਠੇਕਿਆਂ ਦੇ ਠੇਕੇਦਾਰਾਂ ਨੂੰ ਅਦਾ ਕਰਨਾ ਹੋਵੇਗਾ।ਐਕਸਾਈਜ਼ ਵਿਭਾਗ ਦੇ ਡਿਪਟੀ ਕਮਿਸ਼ਨਰ ਸੁਰਿੰਦਰ ਗਰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਸਿਸਟੈਂਟ ਕਮਿਸ਼ਨਰ ਨਵਜੀਤ ਸਿੰਘ, ਹਨੂਵੰਤ ਸਿੰਘ ਅਤੇ ਸੁਖਵਿੰਦਰ ਸਿੰਘ ਦੀਆਂ ਟੀਮਾਂ ਵੱਲੋਂ ਜਲੰਧਰ, ਨਵਾਂਸ਼ਹਿਰ, ਕਪੂਰਥਲਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸਥਿਤ ਠੇਕਿਆਂ ਦੇ ਚਲਾਨ ਕੀਤੇ ਗਏ। ਸਬੰਧਤ ਠੇਕੇਦਾਰਾਂ ਨੂੰ ਡਿਪਟੀ ਕਮਿਸ਼ਨਰ ਐਕਸਾਈਜ਼ ਦੇ ਸਾਹਮਣੇ ਆਪਣਾ ਪੱਖ ਰੱਖਣਾ ਹੋਵੇਗਾ। ਡੀ. ਸੀ. ਦੇ ਸਾਹਮਣੇ ਉਨ੍ਹਾਂ ਖਿਲਾਫ਼ ਲੱਗੇ ਦੋਸ਼ਾਂ ’ਤੇ ਸੁਣਵਾਈ ਕੀਤੀ ਜਾਵੇਗੀ, ਜਿਸ ਦੌਰਾਨ ਜੁਰਮਾਨੇ ਦੀ ਰਾਸ਼ੀ 50 ਹਜ਼ਾਰ ਰੁਪਏ ਤੋਂ ਵੱਧ ਵੀ ਹੋ ਸਕਦੀ ਹੈ। ਜੁਰਮਾਨਾ ਰਾਸ਼ੀ ਠੇਕੇਦਾਰ ਦੀ ਗਲਤੀ ਦੀ ਗੰਭੀਰਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਵਿਭਾਗ ਨੇ ਸਬੂਤਾਂ ਦੇ ਆਧਾਰ ’ਤੇ ਕਾਰਵਾਈ ਨੂੰ ਅੰਜਾਮ ਦਿੱਤਾ ਹੈ।
ਡਿਪਟੀ ਕਮਿਸ਼ਨਰ ਐਕਸਾਈਜ਼ ਸੁਰਿੰਦਰ ਗਰਗ ਨੇ ਸਾਫ਼ ਕਿਹਾ ਕਿ ਇਹ ਸਿਰਫ ਮੁੱਢਲਾ ਕਦਮ ਹੈ। ਠੇਕੇਦਾਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਭਵਿੱਖ ਵਿਚ ਇਸ ਤਰ੍ਹਾਂ ਦਾ ਕੋਈ ਉਲੰਘਣ ਫਿਰ ਤੋਂ ਹੁੰਦਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿਚ ਠੇਕਿਆਂ ਦੇ ਲਾਇਸੈਂਸ ਰੱਦ ਕਰਨ ਤੋਂ ਲੈ ਕੇ ਭਾਰੀ ਜੁਰਮਾਨਾ ਤਕ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਜਿਹੇ ਕਿਸੇ ਵੀ ਉਲੰਘਣ ਨੂੰ ਰੋਕਣ ਲਈ ਹੋਰ ਸਖ਼ਤ ਕਦਮ ਚੁੱਕੇ ਜਾਣਗੇ। ਐਕਸਾਈਜ਼ ਵਿਭਾਗ ‘ਡਰਾਈ ਡੇਅ’ ਵਾਲੇ ਦਿਨ ਨਿਗਰਾਨੀ ਨੂੰ ਹੋਰ ਸਖ਼ਤ ਕਰਨ ਦੀ ਤਿਆਰੀ ਕਰ ਰਿਹਾ ਹੈ ਤਾਂ ਕਿ ਅਜਿਹੇ ਵਿਸ਼ੇਸ਼ ਦਿਨਾਂ ’ਤੇ ਸ਼ਰਾਬ ਦੀ ਵਿਕਰੀ ਪੂਰੀ ਤਰ੍ਹਾਂ ਨਾਲ ਰੋਕੀ ਜਾ ਸਕੇ।

Advertisement
Advertisement
Advertisement
Advertisement
Scroll to Top