ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ
ਚੰਡੀਗੜ੍ਹ, 22 ਮਈ:
2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ – 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।
ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੌਜੂਦਾ ਆਧੁਨਿਕ ਯੁੱਗ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।
ਸ੍ਰੀ ਭੁਪਿੰਦਰ ਸਿੰਘ, ਜੋ ਬਿਜਲੀ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਅਹੁਦਾ ਵੀ ਸੰਭਾਲ ਰਹੇ ਹਨ, ਨੇ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।