Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:12 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਨੇ ਐਮਜਾਜੋਨ ਕੰਪਨੀ ਨੂੰ ਪੱਤਰ ਲਿਖ ਕੇ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਮੰਗਿਆ

ਐਸ. ਜੀ. ਪੀ. ਸੀ. ਨੇ ਐਮਜਾਜੋਨ ਕੰਪਨੀ ਨੂੰ ਪੱਤਰ ਲਿਖ ਕੇ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਮੰਗਿਆ

ਐਸ. ਜੀ. ਪੀ. ਸੀ. ਨੇ ਐਮਜਾਜੋਨ ਕੰਪਨੀ ਨੂੰ ਪੱਤਰ ਲਿਖ ਕੇ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਮੰਗਿਆ
ਅੰਮ੍ਰਿਤਸਰ : ਗੁਟਕਾ ਸਾਹਿਬ ਦੀ ਵਿਕਰੀ ਨੂੰ ਰੋਕਣ ਲਈ ਐੱਸਜੀਪੀਸੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜ਼ੋਨ ਕੰਪਨੀ ਨੂੰ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਭੇਜਣ ਲਈ ਪੱਤਰ ਲਿਖਿਆ ਹੈ।ਐਸ. ਜੀ. ਪੀ. ਸੀ. ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ। ਜਦੋਂ ਪਾਰਸਲ ਰਾਹੀਂ ਇਹ ਇਕ ਤੋਂ ਦੂਜੀ ਥਾਂ ’ਤੇ ਪੁੱਜਦੇ ਹਨ ਤਾਂ ਕੁਦਰਤੀ ਹੈ ਕਿ ਇਸ ਦੇ ਸਤਿਕਾਰ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਹੈ ਅਤੇ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਐਡਵੋਕੇਟ ਧਾਮੀ ਨੇ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।ਉਨ੍ਹਾਂ ਪਬਲੀਸ਼ਰਾਂ ਨੂੰ ਅਪੀਲ ਕੀਤੀ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਉਹ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਨੂੰ ਆਨਲਾਈਨ ਵੇਚਣ ਤੋਂ ਗੁਰੇਜ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਧਰਮ ਪ੍ਰਚਾਰ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿੱਚ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਉਣ ’ਤੇ ਐਮਾਜ਼ੋਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ, ਜਿਸ ਮਗਰੋਂ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਬੰਦ ਕਰ ਦਿੱਤੀ ਗਈ ਸੀ। ਇਸ ਸਬੰਧੀ ਐਮਾਜ਼ੋਨ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਉਹ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਆਪਣਾ ਸਪੱਸ਼ਟੀਕਰਨ ਸ਼੍ਰੋਮਣੀ ਕਮੇਟੀ ਨੂੰ ਭੇਜਣ।

Advertisement
Advertisement
Advertisement
Advertisement
Scroll to Top