Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:42 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ
ਪਟਿਆਲਾ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪਿੰਡ ਭੱਠਲਾਂ ਵਿਖੇ ਕਰਨਲ ਭੁਪਿੰਦਰਪਾਲ ਸਿੰਘ ਦੇ ਖੇਤਾਂ ‘ਚ ਪਰਾਲੀ ਪ੍ਰਬੰਧਨ ਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ਗਿਆ । ਮਾਨਵ ਵਿਕਾਸ ਸੰਸਥਾਨ ਦੇ ਸਹਿਯੋਗ ਨਾਲ ਮਨਾਏ ਗਏ ਇਸ ਖੇਤ ਦਿਵਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਵੱਲੋਂ ਝੋਨੇ ਦੇ ਸਿੱਧੀ ਬਿਜਾਈ ਅਤੇ ਪਰਾਲੀ ਪ੍ਰਬੰਧਨ ਸਬੰਧੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ, ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਦੇ ਲਾਭ ਅਤੇ ਝੋਨੇ ਦੀਆਂ ਬਿਮਾਰੀਆਂ ਅਤੇ ਇਸ ਮੌਕੇ ਤੇਲੇ ਦੇ ਹੋ ਰਹੇ ਹਮਲੇ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਅਗਾਂਹਵਧੂ ਕਿਸਾਨ ਕਰਨਲ ਭੁਪਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਅਤੇ ਵਾਢੀ ਉਪਰੰਤ ਪਰਾਲੀ ਨੂੰ ਖੇਤਾਂ ਵਿੱਚ ਮਲਚ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਿਥੇ ਪਰਾਲੀ ਪਾਣੀ ਦੀ ਬੱਚਤ ਕਰਨ ਵਿੱਚ ਸਹਾਈ ਹੁੰਦੀ ਹੈ ਅਤੇ ਜਦ ਅਸੀਂ ਪਰਾਲੀ ਨੂੰ ਮਲਚਿੰਗ ਰਾਹੀਂ ਖੇਤਾਂ ਵਿੱਚ ਮਿਲਾਉਂਦੇ ਹਾਂ ਤਾਂ ਜ਼ਮੀਨ ਦਾ ਜੈਵਿਕ ਮਾਦਾ ਵਧਦਾ ਹੈ ਤੇ ਖਾਦਾਂ ਦੀ ਵਰਤੋਂ ਘੱਟ ਕਰਨੀ ਪੈ ਦੀ ਹੈ । ਉਨ੍ਹਾਂ ਦੱਸਿਆ ਕਿ ਉਹ ਸੀਮਤ ਖਾਦਾਂ ਦੀ ਅਤੇ ਸੀਮਤ ਹੀ ਪਾਣੀ ਦੀ ਵਰਤੋਂ ਕਰਦੇ ਹਨ, ਜਿਸ ਸਦਕਾ ਫ਼ਸਲ ‘ਤੇ ਕੀੜੇ ਮਕੌੜਿਆਂ ਦਾ ਹਮਲਾ ਬਹੁਤ ਘੱਟ ਹੁੰਦਾ ਹੈ ਤੇ ਦਾਣਿਆਂ ਦਾ ਭਾਰ ਤੇ ਸਾਈਜ਼ ਰਵਾਇਤੀ ਫ਼ਸਲ ਨਾਲ ਵੱਧ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਵੀ ਹਾਜ਼ਰ ਸਨ । ਇਸ ਮੌਕੇ ਪਿੰਡ ਭੱਠਲਾਂ, ਮਿੱਠੂ ਮਾਜਰਾ, ਚਮਾਰਹੇੜੀ ਤੇ ਰਾਏਪੁਰ ਮੰਡਲਾ ਦੇ ਕਿਸਾਨ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top