Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:10 am

+91 90915 01313 , +91 90916 01313

punjabbanni@gmail.com
punjabbani@yahoo.com

ਦਸਹਿਰਾ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀਆਂ ਫੌਜਾਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਦਸਹਿਰਾ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀਆਂ ਫੌਜਾਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਦਸਹਿਰਾ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀਆਂ ਫੌਜਾਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ
ਪਟਿਆਲਾ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਰੀ ਇਕ ਪ੍ਰੈਸ ਨੋਟ ਵਿੱਚ ਜਾਣਕਾਰੀ ਦੇਂਦਿਆ ਦਸਿਆ ਕਿ ਨਿਹੰਗ ਸਿੰਘਾਂ ਲਈ ਦੁਸਹਿਰੇ ਦਾ ਖਾਸ ਮਹੱਤਵ ਹੈ। ਸਮੁੱਚੇ ਹੀ ਨਿਹੰਗ ਸਿੰਘ ਦਲਾਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਚਮਕੌਰ ਸਾਹਿਬ ਵਿਖੇ ਦੁਸਹਿਰਾ ਪੁਰਾਤਨ ਖਾਲਸਾਈ ਪਰੰਪਰਾ ਅਨੁਸਾਰ ਮਨਾਇਆ ਜਾਂਦਾ ਹੈ। ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ ਵਿਖੇ ਦੁਸਹਿਰਾ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਿਸ਼ਾਨਚੀਆਂ ਤੇ ਨਗਾਰਚੀਆਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੰਬਾ ਸਿੰਘ ਬਗੀਚੀ ਵਿਖੇ ਖਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਬੁੱਢਾ ਦਲ ਪੰਥ ਦੇ ਸਿੰਘਾਂ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੂੰ ਚਾਲੇ ਪਾਏ। ਚਾਲੇ ਪਾਉਣ ਤੋਂ ਪਹਿਲਾਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਅਰਦਾਸ ਗੁ: ਬਾਬਾ ਬੰਬਾ ਸਿੰਘ ਦੇ ਮੁਖ ਗ੍ਰੰਥੀ ਬਾਬਾ ਰੇਸ਼ਮ ਸਿੰਘ ਨੇ ਕੀਤੀ। ਇਸ ਸਮੇਂ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁ: ਭਜਨਗੜ੍ਹ ਸਾਹਿਬ ਵਿਖੇ ਪੜਾ ਕਰਨਗੀਆਂ ਅਤੇ ਸੰਗਤਾਂ ਲਈ ਲੰਗਰ ਤੇ ਹੋਰ ਪਦਾਰਥਾਂ ਦੀ ਸੇਵਾ ਹੋਵੇਗੀ। ਉਨ੍ਹਾਂ ਕਿਹਾ 12 ਅਕਤੂਬਰ ਨੂੰ ਦੁਸਹਿਰਾ ਮਨਾਇਆ ਜਾਵੇਗਾ ਤੇ 13 ਅਕਤੂਬਰ ਨੂੰ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਚੜੇਗਾ, ਜਿਸ ਵਿੱਚ ਸਾਰੀ ਨਿਹੰਗ ਸਿੰਘ ਜਥੇਬੰਦੀਆਂ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ। ਇਸ ਮੌਕੇ ਬਾਬਾ ਜੱਸਾ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬਲਵਿੰਦਰ ਸਿੰਘ ਬਿੱਟੂ, ਬਾਬਾ ਗੋਰਾ ਸਿੰਘ, ਬਾਬਾ ਗਗਨਦੀਪ ਸਿੰਘ ਅਤੇ ਬੇਅੰਤ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।

Advertisement
Advertisement
Advertisement
Advertisement
Scroll to Top