Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:03 pm

+91 90915 01313 , +91 90916 01313

punjabbanni@gmail.com
punjabbani@yahoo.com

ਐਮ ਡੀ ਪੀ ਆਰ ਟੀ ਸੀ ਦਾ ਪੈਨਸ਼ਨਰਾਂ ਨੇ ਕੀਤਾ ਸਵਾਗਤ

ਐਮ ਡੀ ਪੀ ਆਰ ਟੀ ਸੀ ਦਾ ਪੈਨਸ਼ਨਰਾਂ ਨੇ ਕੀਤਾ ਸਵਾਗਤ

ਐਮ ਡੀ ਪੀ ਆਰ ਟੀ ਸੀ ਦਾ ਪੈਨਸ਼ਨਰਾਂ ਨੇ ਕੀਤਾ ਸਵਾਗਤ
ਪਟਿਆਲਾ : ਪੀ ਆਰ ਟੀ ਸੀ ਪੈਨਸ਼ਨਰਜ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਪ੍ਰਤੀਨਿਧਾਂ ਦੇ ਇਕ ਵਫਦ, ਜਿਸ ਵਿੱਚ ਸੂਬਾ ਪਰਧਾਨ ਭਗਵੰਤ ਸਿੰਘ ਕੰਗਣਵਾਲ, ਜਰਨਲ ਸਕੱਤਰ ਬਚਨ ਸਿੰਘ ਅਰੋੜਾ ਤੇ ਸਕੱਤਰ ਜਨਰਲ ਹਰੀ ਸਿੰਘ ਚਮਕ ਸ਼ਾਮਲ ਸਨ ਨੇ ਐਸੋਸੀਏਸ਼ਨ ਦੇ ਚੇਅਰਮੈਨ ਮੁਕੰਦ ਸਿੰਘ ਦੀ ਅਗਵਾਈ ਵਿਚ ਪੀ ਆਰ ਟੀ ਸੀ ਦੇ ਨਵ-ਨਿਯੁਕਤ ਐਮ ਡੀ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ,ਪੀ ਆਰ ਟੀ ਸੀ ਦੀ ਵਾਗਡੋਰ ਸੰਭਾਲਣ ‘ਤੇ ਬੁੱਕੇ ਦੇ ਕੇ ਜੀ ਆਇਆਂ ਕਹਿੰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਮੀਦ ਜਿਤਾਈ ਕਿ ਉਹ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਦਾ ਪੂਰਾ ਪੂਰਾ ਖਿਆਲ ਰੱਖਣਗੇ ਅਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹਿੱਤਾਂ ਸਬੰਧੀ ਸਮੇਂ ਸਮੇਂ ‘ਤੇ ਜਾਰੀ ਕੀਤੇ ਜਾਂਦੇ ਹੁਕਮਾਂ ਨੂੰ ਅਦਾਰੇ ਵਿੱਚ ਹੂ -ਬ-ਹੂ ਲਾਗੂ ਕਰਵਾਉਣਗੇ । ਐਮ ਡੀ ਸਹਿਬ ਨੇ ਪੈਨਸ਼ਨਰਾਂ ਦੇ ਹਿੱਤਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਾਮੀ ਭਰਦਿਆਂ ਐਮ ਡੀ ਪੀ ਆਰ ਟੀ ਸੀ ਨੇ ਰਿਟਾਇਰੀਆਂ ਦੇ ਤਜਰਬੇ ਤੋਂ ਅਦਾਰੇ ਨੂੰ ਫਾਇਦਾ ਪਹੁੰਚਾਉਣ ਦੀ ਗਲ ਕੀਤੀ ਤਾਂ ਵਫਦ ਅਦਾਰੇ ਦੀ ਵਿਹਤਰੀ ਲਈ ਹਰ ਤਰ੍ਹਾਂ ਦਾ ਯੋਗਦਾਨ ਦੇਣ ਦਾ ਭਰੋਸਾ ਦਿਵਾਇਆ । ਇਸੇ ਸਮੇਂ ਅਦਾਰੇ ਵਿੱਚ ਨਵ-ਨਿਯੁਕਤ ਵਧੀਕ ਐਮ ਡੀ ਸ੍ਰੀ ਨਵਦੀਪ ਕੁਮਾਰ ਦਾ ਵੀ ਇਸ ਵਫਦ ਵਲੋਂ ਬੁੱਕੇ ਨਾਲ ਸਵਾਗਤ ਕੀਤਾ ਉਨ੍ਹਾਂ ਨੇ ਵੀ ਪੈਨਸ਼ਨਰਾਂ ਦੇ ਹਿੱਤਾਂ ਦਾ ਪੂਰਾ ਪੂਰਾ ਖਿਆਲ ਰੱਖਣ ਦਾ ਭਰੋਸਾ ਦਿਵਾਇਆ। ਦੋਵਾਂ ਅਫਸਰ ਸਾਹਿਬਾਨ ਨਾਲ ਮੀਟਿੰਗਾਂ ਬਹੁਤ ਖੁਸ਼ਗਵਾਰ ਮਹੌਲ ਵਿੱਚ ਹੋਈਆਂ ਜਿਸ ਤੋਂ ਉਮੀਦ ਬੱਝਦੀ ਹੈ ਕਿ ਪੈਨਸ਼ਨਰਾਂ ਦੇ ਹਿੱਤਾਂ ਦਾ ਪੂਰਾ ਪੂਰਾ ਖਿਆਲ ਰੱਖਿਆ ਜਾਵੇਗਾ ਅਤੇ ਇਨ੍ਹਾਂ ਨੂੰ ਆਪਣੀਆਂ ਅਦਾਇਗੀਆਂ ਸਬੰਧੀ ਕਦੇ ਵੀ ਕਿਸੇ ਤਰ੍ਹਾਂ ਦਾ ਸੰਘਰਸ਼ ਕਰਨ ਦੀ ਲੋੜ ਨਹੀਂ ਪਵੇਗੀ ।

Advertisement
Advertisement
Advertisement
Advertisement
Scroll to Top