Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:34 pm

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਵੈਨਾਂ ਨੂੰ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਵੈਨਾਂ ਨੂੰ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਵੈਨਾਂ ਨੂੰ ਕੀਤਾ ਰਵਾਨਾ
-ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਮੁਹੱਈਆ ਹੋਵੇਗੀ ਲੋੜੀਂਦੀ ਖੇਤੀ ਮਸ਼ੀਨਰੀ-ਇਸ਼ਾ ਸਿੰਗਲ
ਪਟਿਆਲਾ, 10 ਅਕਤੂਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਡੀਲਾਇਟ ਇੰਡੀਆ ਦੇ ਸਹਿਯੋਗ ਨਾਲ ਵਿਸ਼ੇਸ਼ ਐਲ.ਈ.ਡੀਜ ਲੱਗੀਆਂ ਇਹ ਵੈਨਾਂ ਤਿਆਰ ਕਰਵਾਈਆਂ ਗਈਆਂ ਹਨ, ਜੋ ਕਿ ‘ਕੱਲ ਦਾ ਉਨਤ ਸਿੰਘ’ ਪਾਤਰ ਰਾਹੀਂ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਤੋਂ ਵਿਸ਼ੇਸ਼ ਵੀਡੀਓਜ ਨਾਲ ਲੋਕਾਂ ਨੂੰ ਜਾਗਰੂਕ ਕਰਨੀਆਂ । ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਇਸ਼ਾ ਸਿੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨਤ ਕਿਸਾਨ ਐਪ ਵੀ ਬਣਾਈ ਹੈ, ਇਸ ਐਪ ਰਾਹੀਂ ਕਿਸਾਨ ਆਪਣੀ ਲੋੜ ਮੁਤਾਬਕ ਖੇਤੀ ਮਸ਼ੀਨਰੀ ਬੁਕ ਕਰਵਾ ਕੇ ਮਸ਼ੀਨਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ । ਇਸ਼ਾ ਸਿੰਗਲ ਨੇ ਦੱਸਿਆ ਕਿ ਡੀਲਾਇਟ ਇੰਡੀਆ ਵੱਲੋਂ ਪਰਾਲੀ ਪ੍ਰਬੰਧਨ ‘ਤੇ ਅਧਿਐਨ ਕੀਤਾ ਗਿਆ ਹੈ ਤੇ ਕਿਸਾਨਾਂ ਦੀ ਮੰਗ ਮੁਤਾਬਕ ਉਨ੍ਹਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਪਾਇਲਟ ਪ੍ਰਾਜੈਕਟ ਵਜੋਂ 17 ਪਿੰਡ ਵੀ ਜ਼ਿਲ੍ਹੇ ਵਿੱਚੋਂ ਚੁਣੇ ਗਏ ਹਨ। ਇਨ੍ਹਾਂ ਪਿੰਡਾਂ ਨੂੰ ਮਸ਼ੀਨਰੀ ਡੀਲਾਇਟ ਵੱਲੋਂ ਵੱਖਰੇ ਤੌਰ ‘ਤੇ ਮੁਹੱਈਆ ਕਰਵਾਈ ਜਾਵੇਗੀ। ਏ.ਡੀ.ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਉਪਰਾਲਾ ਕਰਕੇ ਜਮੀਨ ਵਿੱਚ ਹੀ ਪਰਾਲੀ ਨੂੰ ਮਿਲਾਉਣ ਲਈ ਕਿਸਾਨਾਂ ਦੀ ਮਦਦ ਕਰ ਰਹੀ ਹੈ ਤਾਂ ਕਿ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇ ਤੇ ਸਾਡਾ ਵਾਤਾਵਰਣ ਵੀ ਖ਼ਰਾਬ ਨਾ ਹੋਵੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਮਨਜੀਤ ਕੌਰ ਤੇ ਡੀਲਾਇਟ ਇੰਡੀਆ ਦੇ ਨੁਮਾਇੰਦੇ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top