Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਸੀ.ਏ. ਵਿਨੋਦ ਕੁਮਾਰ ਬਾਂਸਲ ਦਾ ਪੀ. ਐਸ. ਟੀ. ਸੀ. ਐਲ. ਦੇ ਨਿਰਦੇਸ਼ਕ (ਵਿੱਤ ਅਤੇ ਵਣਜ਼) ਵਜੋਂ ਕਾਰਜਕਾਲ 2 ਸਾਲਾਂ ਲਈ ਵਧਾਇਆ

ਪੰਜਾਬ ਸਰਕਾਰ ਨੇ ਸੀ.ਏ. ਵਿਨੋਦ ਕੁਮਾਰ ਬਾਂਸਲ ਦਾ ਪੀ. ਐਸ. ਟੀ. ਸੀ. ਐਲ. ਦੇ ਨਿਰਦੇਸ਼ਕ (ਵਿੱਤ ਅਤੇ ਵਣਜ਼) ਵਜੋਂ ਕਾਰਜਕਾਲ 2 ਸਾਲਾਂ ਲਈ ਵਧਾਇਆ

ਪੰਜਾਬ ਸਰਕਾਰ ਨੇ ਸੀ.ਏ. ਵਿਨੋਦ ਕੁਮਾਰ ਬਾਂਸਲ ਦਾ ਪੀ.ਐਸ.ਟੀ.ਸੀ.ਐਲ. ਦੇ ਨਿਰਦੇਸ਼ਕ (ਵਿੱਤ ਅਤੇ ਵਣਜ਼) ਵਜੋਂ ਕਾਰਜਕਾਲ 2 ਸਾਲਾਂ ਲਈ ਵਧਾਇਆ
ਪਟਿਆਲਾ : ਪੰਜਾਬ ਸਰਕਾਰ ਨੇ ਅੱਜ ਸੀ.ਏ. ਵਿਨੋਦ ਕੁਮਾਰ ਬਾਂਸਲ ਦਾ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਨਿਰਦੇਸ਼ਕ (ਵਿੱਤ ਅਤੇ ਵਣਜ਼) ਵਜੋਂ ਕਾਰਜਕਾਲ ਦੋ ਸਾਲਾਂ ਲਈ ਵਧਾ ਦਿੱਤਾ ਹੈ । ਵਿਨੋਦ ਕੁਮਾਰ ਬਾਂਸਲ ਨੂੰ ਅਕਤੂਬਰ, 2019 ਵਿੱਚ ਨਿਰਦੇਸ਼ਕ (ਵਿੱਤ ਅਤੇ ਵਣਜ਼) ਵਜੋਂ ਨਿਯੁਕਤ ਕੀਤੇ ਗਏ ਸਨ । ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮਿਆਦ ਵਿਚ ਇਹ ਵਾਧਾ ਉਨ੍ਹਾਂ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਪੀ.ਐਸ.ਟੀ.ਸੀ.ਐਲ. ਲਈ ਕੀਤੀਆਂ ਸ਼ਾਨਦਾਰ, ਇਮਾਨਦਾਰ ਅਤੇ ਚੰਗੀਆਂ ਸੇਵਾਵਾਂ ਦੇ ਮੱਦੇਨਜ਼ਰ ਦਿੱਤੀ ਗਈ ਹੈ । ਵਿਨੋਦ ਕੁਮਾਰ ਬਾਂਸਲ, ਨਿਰਦੇਸ਼ਕ (ਵਿੱਤ ਅਤੇ ਵਣਜ਼) ਨੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਸ਼੍ਰੀ ਰਾਹੁਲ ਤਿਵਾੜੀ, ਆਈ.ਏ.ਐਸ., ਸੀ.ਐਮ.ਡੀ. ਪੀ.ਐਸ.ਟੀ.ਸੀ.ਐਲ. ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਪੀ.ਐਸ.ਟੀ.ਸੀ.ਐਲ. ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਹਨਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਹਿ ਦਿੱਲ ਨਾਲ ਨਿਭਾਉਂਦੇ ਹੋਏ ਸਰਕਾਰ ਅਤੇ/ ਪੰਜਾਬ ਦੇ ਬਿਜਲੀ ਖਪਤਕਾਰਾਂ ਦੀਆਂ ਉਮੀਦਾਂ ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ ।

Advertisement
Advertisement
Advertisement
Advertisement
Scroll to Top