Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:59 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼
ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ ਨਾਲ ਗ੍ਰਿਫਤਾਰ
-ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫਤਾਰ ਕੀਤੇ ਦੋ ਭਰਾਵਾਂ ਤੋਂ ਹੈਰੋਇਨ ਖ਼ਰੀਦ ਕੇ ਜੇਲ੍ਹ ਦੇ ਅੰਦਰ ਸਪਲਾਈ ਕਰਦਾ ਸੀ ਜੇਲ੍ਹ ਵਾਰਡਨ: ਡੀਜੀਪੀ ਗੌਰਵ ਯਾਦਵ
– ਜੇਲ੍ਹ ਵਿੱਚ ਹੈਰੋਇਨ ਪ੍ਰਾਪਤ ਕਰਨ ਵਾਲੇ ਨਸ਼ਾ ਤਸਕਰਾਂ ਦੀ ਕੀਤੀ ਜਾ ਰਹੀ ਹੈ ਸ਼ਨਾਖਤ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ। ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ। ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ 5 ਕਿੱਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿਚ ਆਈ ਹੈ । ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਸਤਿੰਦਰਪਾਲ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ, ਜੋ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰਦੇ ਸਨ, ਦੇ ਸਿੱਧੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ੳਹ ਜੇਲ੍ਹ ਵਾਰਡਨ ਗੁਰਮੇਜ ਸਿੰਘ ਨੂੰ ਹੈਰੋਇਨ ਸਪਲਾਈ ਕਰਦੇ ਸਨ, ਜੋ ਅੱਗੇ ਜੇਲ੍ਹ ’ਚ ਬੈਠੇ ਨਸ਼ਾ ਤਸਕਰਾਂ ਤੱਕ ਨਸ਼ੇ ਦੀ ਸਪਲਾਈ ਪਹੁੰਚਾਉਂਦਾ ਸੀ । ਉਨ੍ਹਾਂ ਦੱਸਿਆ ਕਿ ਇੱਕ ਪੇਸ਼ੇਵਰਾਨਾ ਅਤੇ ਤਕਨੀਕੀ ਜਾਂਚ ਉਪਰੰਤ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ-2 ਦੀਆਂ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਦੋ ਭਰਾਵਾਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਖੇਪ ਨੂੰ ਆਪਣੀ ਰਿਹਾਇਸ਼ ਗੁਰੂ ਹਰਗੋਬਿੰਦਪੁਰਾ, ਛੇਹਰਟਾ ਵਿਖੇ ਛੁਪਾਇਆ ਹੋਇਆ ਹੈ । ਇਤਲਾਹ ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਆਈਪੀਐਸ, ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਮੰਡੇਰ ਅਤੇ ਏ.ਸੀ.ਪੀ. ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣਾ ਛੇਹਰਟਾ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਗੁਰੂ ਹਰਗੋਬਿੰਦਪੁਰਾ, ਛੇਹਰਟਾ ਅੰਮ੍ਰਿਤਸਰ ਵਿੱਚ ਸਥਿਤ ਡੇਰਾ ਰਾਧਾ ਸੁਆਮੀ ਨੇੜੇ ਇੱਕ ਘਰ ਵਿੱਚੋਂ ਦੋਵਾਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ । ਉਨ੍ਹਾਂ ਦੱਸਿਆ ਕਿ ਜੇਲ੍ਹ ਵਾਰਡਨ ਦੀ ਮਿਲੀਭੁਗਤ ਸਬੰਧੀ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਫਤਿਹਪੁਰ ਇਲਾਕੇ ਤੋਂ ਗੁਰਮੇਜ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਵਾਰਡਨ ਜੇਲ੍ਹ ਅੰਦਰ ਬੈਠੇ ਨਸ਼ਾ ਤਸਕਰ ਵਿਚਕਾਰ ਵਿਚੋਲੇ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਨਸ਼ਾ ਤਸਕਰਾਂ, ਜਿਨ੍ਹਾਂ ਨੂੰ ਹੈਰੋਇਨ ਸਪਲਾਈ ਕੀਤੀ ਜਾ ਰਹੀ ਸੀ ,ਦੀ ਪਛਾਣ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ । ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 184, ਮਿਤੀ 09/10/2024 ਨੂੰ ਕੇਸ ਦਰਜ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top