Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਤਨਖਾਹਾਂ ਜਾਰੀ ਕਰਾਉਣ ਲਈ ਲਾਏ ਧਰਨੇ ਦੇ ਤੀਜੇ ਦਿਨ  ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ

ਤਨਖਾਹਾਂ ਜਾਰੀ ਕਰਾਉਣ ਲਈ ਲਾਏ ਧਰਨੇ ਦੇ ਤੀਜੇ ਦਿਨ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ

ਤਨਖਾਹਾਂ ਜਾਰੀ ਕਰਾਉਣ ਲਈ ਲਾਏ ਧਰਨੇ ਦੇ ਤੀਜੇ ਦਿਨ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ
ਪਟਿਆਲਾ ( )ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਜ਼ਿਲਾ ਪਟਿਆਲਾ ਦੇ ਕਾਮਿਆ ਵੱਲੋਂ ਤਨਖਾਹਾਂ ਜਾਰੀ ਕਰਾਉਣ ਲਈ ਲਾਇਆ ਪੱਕਾ ਧਰਨਾ ਅੱਜ ਤੀਜੇ ਦਿਨ ਵਿੱਚ ਦਾਖਲ ਹੋ ਗਿਆ ਅੱਜ ਦੇ ਧਰਨੇ ਦੀ ਅਗਵਾਈ ਜਸਵਿੰਦਰ ਸਿੰਘ ਸੌਜਾ, ਜਗਤਾਰ ਸਿੰਘ ਸਹਪੁਰ,ਸ਼ੇਰ ਸਿੰਘ ਸਰਹਿੰਦ ਤੇ ਨਰੇਸ਼ ਕੁਮਾਰ ਬੋਸਰ ਨੇ ਕੀਤੀ| ਵੱਖ ਵੱਖ ਰੇਂਜਾ ਨਾਲ ਸੰਬੰਧਿਤ ਕਾਮੇ ਅੱਜ ਦੇ ਇਸ ਧਰਨੇ ਵਿੱਚ ਵੱਡੀ ਗਿਣਤੀ ਚ,ਇਕੱਤਰ ਹੋ ਕੇ ਪੁੱਜੇ ਵਣ ਮੰਡਲ ਦਫਤਰ ਪਟਿਆਲਾ ਅਗੇ ਇਕੱਤਰ ਹੋਏ ਜੰਗਲਾਤ ਕਾਮਿਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ ਆਗੂਆਂ ਦਰਸ਼ਨ ਬੇਲੂ ਮਾਜਰਾ,ਕੋਰ ਸਿੰਘ ਕੋਟ ਖੁਰਦ, ਕਰਮ ਸਿੰਘ ਨਾਭਾ ਤੇ ਮਾਸਟਰ ਮੱਘਰ ਸਿੰਘ ਨੇ ਕਿਹਾ ਕਿ ਤਿਉਹਾਰਾਂ ਦਾ ਮਹੀਨਾ ਹੋਣ ਕਾਰਨ ਜੰਗਲਾਤ ਕਾਮੇ ਆਪਣੀਆਂ ਰਹਿੰਦੀਆਂ ਤਨਖਾਹਾਂ ਜਾਰੀ ਕਰਾਉਣ ਲਈ ਜਦੋਂ ਜਹਿਦ ਕਰ ਰਹੇ ਹਨ ਪਰ ਅਧਿਕਾਰੀਆਂ ਵੱਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਚਤਾਵਨੀ ਭਰੇ ਲਹਿਜੇ ਨਾਲ ਕਿਹਾ ਕਿ ਜੇਕਰ ਤਨਖਾਹਾਂ ਜਾਰੀ ਨਾ ਕੀਤੀਆਂ ਤਾਂ ਮੁਲਾਜ਼ਮ ਦੁਸਹਿਰੇ ਵਾਲੇ ਦਿਨ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਦਾ ਪੁਤਲਾ ਫੂਕਣ ਲਈ ਮਜਬੂਰ ਹੋਣਗੇ, ਉਹਨਾਂ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਤੋਂ ਮੰਗ ਕੀਤੀ, ਕੀ ਨਿਗੂਣੀ ਜਿਹੀ ਤਨਖਾਹ ਲੈਣ ਵਾਲੇ ਕੱਚੇ ਕਾਮਿਆਂ ਨੂੰ ਜਿੱਥੇ ਪੰਜਾਬ ਸਰਕਾਰ ਪੱਕਾ ਨਹੀ ਕਰ ਰਹੀ ਉੱਥੇ ਇਹਨਾਂ ਦੀਆਂ ਰਹਿੰਦਿਆ ਤਨਖਾਹਾਂ ਵੀ ਛੇਤੀ ਜਾਰੀ ਨਹੀ ਕੀਤੀਆ ਜਾ ਰਹੀਆਂ ਉਹਨਾ ਮੰਗ ਕੀਤੀ ਕਿ ਤਨਖਾਹਾਂ ਛੇਤੀ ਜਾਰੀ ਕੀਤੀਆਂ ਜਾਣ ਤਾਂ ਕਿ ਆਪਣੇ ਬੱਚਿਆਂ ਦੇ ਨਾਲ ਇਹ ਵੀ ਦਿਵਾਲੀ ਦੁਸਹਿਰਾ ਮਨਾ ਸਕਣ, ਵਣ ਮੰਡਲ ਦਫਤਰ ਅੱਗੇ ਰੋਸ ਰੈਲੀ ਕਰਨ ਉਪਰੰਤ ਜੰਗਲਾਤ ਕਾਮੇ ਨਾਹਰੇ ਮਾਰਦੇ ਹੋਏ,ਮਾਰਚ ਕਰਦੇ ਡਿਪਟੀ ਕਮਿਸ਼ਨਰ ਦਫਤਰ ਪਟਿਆਲਾ ਪੁੱਜੇ ਜਿੱਥੇ ਉਹਨਾਂ ਨੇ ਡਿਪਟੀ ਕਮਿਸ਼ਨਰ ਪਟਿਆਲਾ ਦੇ ਨਾਂ ਆਪਣਾ ਮੰਗ ਪੱਤਰ ਤਹਿਸੀਲਦਾਰ ਰਾਹੀਂ ਪ੍ਰਸਾਸ਼ਨ ਨੂੰ ਸੌਂਪਿਆਂ ਮੰਗ ਪੱਤਰ ਲੈਣ ਆਏ ਤਹਿਸੀਲਦਾਰ ਨੇ ਵਿਸ਼ਵਾਸ਼ ਦਵਾਇਆ ਕਿ ਉਹ ਫੌਰੀ ਤੌਰ ਤੇ ਇਹਨਾਂ ਕਾਮਿਆਂ ਦੀਆਂ ਤਨਖਾਹਾਂ ਜਾਰੀ ਕਰਾਉਣ ਤੇ ਹੋਰ ਮੰਗਾਂ ਲਈ ਅਧਿਕਾਰੀਆਂ ਨਾਲ ਤਾਲਮੇਲ ਕਰਨਗੇ ਪ੍ਰਸਾਸ਼ਨ ਨੇ ਵਣ ਮੰਡਲ ਅਫਸਰ ਨਾਲ 18 ਅਕਤੂਬਰ ਦੀ ਮੀਟਿੰਗ ਫਿਕਸ ਕਰਾਈ ਜਿਸ ਕਰਕੇ ਜੰਗਲਾਤ ਕਾਮਿਆ ਨੇ ਲਗਾਤਾਰ ਸੰਘਰਸ ਮੀਟਿੰਗ ਤਕ ਮੁਲਤਵੀ ਕੀਤਾ ਇਸ ਇਕੱਤਰਤਾ ਵਿੱਚ ਹੋਰਨਾਂ ਤੋਂ ਇਲਾਵਾ ਹੇਠ ਲਿਖੇ ਆਗੂ ਜੋਗਾ ਸਿੰਘ ਵਜੀਦਪੁਰ ਹਰਮੇਸ ਨਾਭਾ ਰਣਵੀਰ ਮੁਲੇਪੁਰ ਹਰਪਾਲ ਹੰਮਝੰੜੀ ਜੀਤ ਖਾਨ ਅਮਰਜੀਤ ਬੋਸਰ ਪਰਮਜੀਤ ਕੌਰ ਅਮਰਜੀਤ ਕੌਰ ਭਾਦਸੋ ਸਾਮਿਲ ਹੌਏ।

Advertisement
Advertisement
Advertisement
Advertisement
Scroll to Top