Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 1:07 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ 'ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ 'ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

ਕਿਹਾ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਜਾਣਗੀਆਂ ਪਹੁੰਚਾਈਆਂ

ਚੰਡੀਗੜ੍ਹ, 29 ਮਈ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ ।
ਉਹਨਾਂ ਮਨਰੇਗਾ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ, ਮਨਰੇਗਾ ਮਜਦੂਰਾਂ ਦੇ ਕੰਮ ਦੇ ਦਿਨ ਵਧਾਉਣ ਤੋਂ ਇਲਾਵਾ ਉਹਨਾਂ ਦੀਆਂ ਦਿਹਾੜੀਆਂ ਦੇ ਰੇਟ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ ।
ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਤੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਆਪਣੇ ਤਰਫੋਂ ਵਿਸ਼ੇਸ਼ ਧਿਆਨ ਦੇ ਕੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰਨਗੇ।

Advertisement
Advertisement
Advertisement
Advertisement
Scroll to Top