Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:42 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ, 9 ਅਕਤੂਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜਗਰਾਓਂ ਵਿੱਚ ਇੱਕ ਅਖੌਤੀ ਬਾਬੇ ਵੱਲੋਂ ਨਾਬਾਲਗ ਨਾਲ ਕੀਤੇ ਜਿਨਸੀ ਸ਼ੋਸ਼ਣ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਝਿੰਜਰ ਨੇ ਕਿਹਾ, “ਯੋਧਿਆਂ ਅਤੇ ਮਹਾਨ ਸੰਤਾਂ ਦੀ ਧਰਤੀ ਪੰਜਾਬ ਨੂੰ ਇਨ੍ਹਾਂ ਦਾਗੀ ਬਾਬਿਆਂ ਵੱਲੋਂ ਬਦਨਾਮ ਕੀਤਾ ਜਾ ਰਿਹਾ ਹੈ, ਪੰਜਾਬ ਜੋ ਹਮੇਸ਼ਾ ਆਪਣੀ ਬਹਾਦਰੀ ਅਤੇ ਰੂਹਾਨੀਅਤ ਲਈ ਜਾਣਿਆ ਜਾਂਦਾ ਰਿਹਾ ਹੈ, ਅੱਜ ਇਨ੍ਹਾਂ ਵਿਅਕਤੀਆਂ ਵੱਲੋਂ ਕੀਤੇ ਘਿਨਾਉਣੇ ਅਪਰਾਧਾਂ ਕਾਰਨ ਸ਼ਰਮਸਾਰ ਅਤੇ ਬਦਨਾਮੀ ਦਾ ਸਾਹਮਣਾ ਕਰ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਜਗਰਾਓਂ ਦੇ ਪਿੰਡ ਛੋਟੀ ਕਾਉਂਕੇ ਵਿਖੇ ਬਾਬਾ ਜੱਸ ਵੱਲੋਂ 9 ਸਾਲਾ ਬੱਚੇ ‘ਤੇ ਜਿਨਸੀ ਸ਼ੋਸ਼ਣ ਦੀ ਤਾਜ਼ਾ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਇਸ ਨੇ ਸਾਨੂੰ ਸਾਰਿਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇਹ ਕੋਈ ਇਕੱਲੀ ਘਟਨਾ ਨਹੀਂ ਹੈ, ਪਿਛਲੇ ਮਹੀਨੇ ਅਸੀਂ ਇਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਦੇਖਿਆ ਸੀ ਜਦ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਅਖੌਤੀ ਬਾਬੇ ਵਲੋਂ ਔਰਤਾਂ ਦਾ ਸ਼ੋਸ਼ਣ ਕੀਤਾ ਗਿਆ ਸੀ। “ਮੈਂ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹਾਂ ਕਿ ਬਾਬਾ ਜੱਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਸਨੂੰ ਸਬਕ ਸਿਖਾਇਆ ਜਾਵੇ ਤਾਂ ਜੋ ਅਜਿਹੇ ਲੋਕਾਂ ਲਈ ਇੱਕ ਮਿਸਾਲ ਕਾਇਮ ਕੀਤੀ ਜਾ ਸਕੇ ਜੋ ਅਜਿਹਾ ਘਿਨੌਣਾ ਕੰਮ ਕਰਨ ਬਾਰੇ ਸੋਚਦੇ ਵੀ ਹਨ। ਇਹ ਸਿਰਫ਼ ਸਮਾਜ ਨੂੰ ਨਹੀਂ ਪਰ ਉਹ ਉਸ ਸੰਸਥਾ ਨੂੰ ਵੀ ਬਦਨਾਮ ਕਰਦੇ ਹਨ ਜਿਸਦਾ ਉਹ ਹਿੱਸਾ ਹਨ। ਮੈਂ ਪ੍ਰਸ਼ਾਸਨ ਤੋਂ ਮੰਗ ਕਰਦਾ ਹਾਂ ਕਿ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਨਿਆਂ ਯਕੀਨੀ ਬਣਾਇਆ ਜਾਵੇ। ਜੇਕਰ ਪੁਲਿਸ ਅਤੇ ਪ੍ਰਸ਼ਾਸਨ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੇ ਹਨ, ਤਾਂ ਅਸੀਂ, ਸਿੱਖ, ਚੁੱਪ ਨਹੀਂ ਬੈਠਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਉਸਨੂੰ ਉਹ ਸਜ਼ਾ ਮਿਲੇ ਜਿਸਦਾ ਉਹ ਹੱਕਦਾਰ ਹੈ।” “ਮੈਂ ਆਪਣੇ ਸਾਥੀ ਪੰਜਾਬੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਪਾਂ ਆਪਣੇ ਬੱਚਿਆਂ ਦਾ ਵੀ ਖ਼ਾਸ ਖ਼ਿਆਲ ਰੱਖੀਏ, ਤਾਂ ਜੋ ਕੋਈ ਵੀ ਉਨ੍ਹਾਂ ਦਾ ਸ਼ੋਸ਼ਣ ਨਾ ਕਰ ਸਕੇ। ਸਾਨੂੰ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕੱਠੇ ਹੋਣਾ ਚਾਹੀਦਾ ਹੈ।”

Advertisement
Advertisement
Advertisement
Advertisement
Scroll to Top