Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:00 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ ਪਟਿਆਲਾ ਨੇ ਕੰਬਾਇਨਾਂ ਦੀ ਕੀਤੀ ਚੈਕਿੰਗ

ਐਸ. ਡੀ. ਐਮ ਪਟਿਆਲਾ ਨੇ ਕੰਬਾਇਨਾਂ ਦੀ ਕੀਤੀ ਚੈਕਿੰਗ

ਐਸ. ਡੀ.ਐਮ ਪਟਿਆਲਾ ਨੇ ਕੰਬਾਇਨਾਂ ਦੀ ਕੀਤੀ ਚੈਕਿੰਗ
-ਸੁਪਰ ਐਸ.ਐਮ.ਐਸ ਦੇ ਬਿਨਾਂ ਚੱਲਣ ਵਾਲੀਆਂ ਕੰਬਾਇਨਾਂ ਦੇ ਚਲਾਨ ਕੱਟੇ ਜਾਣਗੇ : ਮਨਜੀਤ ਕੌਰ
ਪਟਿਆਲਾ, 9 ਅਕਤੂਬਰ : ਐਸ.ਡੀ.ਐਮ ਪਟਿਆਲਾ ਮਨਜੀਤ ਕੌਰ ਨੇ ਅੱਜ ਪਿੰਡ ਕਸਿਆਣਾ ਵਿਖੇ ਝੋਨੇ ਦੀ ਵਾਢੀ ਕਰ ਰਹੀਆਂ ਕੰਬਾਇਨਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਬਿਨਾਂ ਸੁਪਰ ਐਸ.ਐਮ.ਐਸ ਲਗਾਏ ਵਾਢੀ ਕਰਨ ਵਾਲੀਆਂ ਕੰਬਾਇਨਾਂ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਕਿਸਾਨ ਮਨਜੋਤ ਸਿੰਘ ਦੇ ਖੇਤਾਂ ਵਿੱਚ ਚੱਲ ਰਹੀ ਕੰਬਾਇਨ ’ਤੇ ਸੁਪਰ ਐਸ.ਐਮ.ਐਸ ਨਾ ਲੱਗੇ ਹੋਣ ’ਤੇ ਕਿਸਾਨਾਂ ਨੂੰ ਤਾੜਨਾ ਕੀਤੀ। ਕਿਸਾਨ ਮਨਜੋਤ ਸਿੰਘ ਨੇ ਵੀ ਅਧਿਕਾਰੀਆਂ ਨੂੰ ਭਰੋਸਾ ਦਵਾਇਆ ਕਿ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾ ਬਣਾਏਗਾ ਤੇ ਖੇਤ ਵਿੱਚ ਅੱਗ ਨਹੀਂ ਲਗਾਏਗਾ। ਇਸ ਮੌਕੇ ਐਸ.ਡੀ.ਐਮ ਮਨਜੀਤ ਕੌਰ ਨੇ ਕਿਸਾਨ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਚਲਾਨ ਕੱਟਿਆ ਜਾਵੇਗਾ।
ਐਸ.ਡੀ.ਐਮ ਮਨਜੀਤ ਕੌਰ ਨੇ ਪਟਿਆਲਾ ਸਬ ਡਵੀਜ਼ਨ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਵਾਢੀ ਕਰਵਾਉਣ ਸਮੇਂ ਇਹ ਯਕੀਨੀ ਬਣਾਉਣ ਕਿ ਕੰਬਾਇਨ ’ਤੇ ਸੁਪਰ ਐਸ.ਐਮ.ਐਮ ਲੱਗਿਆ ਹੋਵੇ। ਉਨ੍ਹਾਂ ਕਿਹਾ ਕਿ ਕਈ ਵਾਰ ਕੰਬਾਇਨਾਂ ਵਾਲੇ ਤੇਲ ਦੀ ਬੱਚਤ ਕਰਨ ਲਈ ਸੁਪਰ ਐਸ.ਐਮ.ਐਸ ਦੀ ਵਰਤੋਂ ਨਹੀਂ ਕਰਦੇ ਜਿਸ ਦਾ ਖ਼ਮਿਆਜ਼ਾ ਕਿਸਾਨ ਨੂੰ ਭੁਗਤਣਾ ਪੈਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਖੇਤਾਂ ਵਿੱਚ ਚੱਲ ਰਹੀਆਂ ਕੰਬਾਇਨਾਂ ਦੀ ਚੈਕਿੰਗ ਕਰਨਗੇ ਤੇ ਜੇਕਰ ਕੋਈ ਕੰਬਾਇਨ ਬਿਨਾਂ ਸੁਪਰ ਐਸ.ਐਮ.ਐਸ ਦੇ ਵਾਢੀ ਕਰਦੇ ਪਾਈ ਗਈ ਤਾਂ ਉਸ ਦਾ ਚਲਾਨ ਮੌਕੇ ’ਤੇ ਹੀ ਕੱਟਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪ੍ਰਾਪਤ ਕਰਨ ਲਈ ’ਉੱਨਤ ਕਿਸਾਨ’ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨ ਨੂੰ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਬੁਕਿੰਗ ਆਸਾਨੀ ਨਾਲ ਕਰਵਾਈ ਜਾ ਸਕਦੀ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੋਹਿਤ ਸਿੰਗਲਾ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top