Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:03 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਚੋਣ ਨਤੀਜਿਆਂ ਸਬੰਧੀ ਕਾਂਗਰਸ ਦੇ ਵਫ਼ਦ ਨੂੰ ਮਿਲੇਗਾ ਕਮਿਸ਼ਨ

ਹਰਿਆਣਾ ਚੋਣ ਨਤੀਜਿਆਂ ਸਬੰਧੀ ਕਾਂਗਰਸ ਦੇ ਵਫ਼ਦ ਨੂੰ ਮਿਲੇਗਾ ਕਮਿਸ਼ਨ

ਹਰਿਆਣਾ ਚੋਣ ਨਤੀਜਿਆਂ ਸਬੰਧੀ ਕਾਂਗਰਸ ਦੇ ਵਫ਼ਦ ਨੂੰ ਮਿਲੇਗਾ ਕਮਿਸ਼ਨ
ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਹਰਿਆਣਾ ਚੋਣ ਨਤੀਜਿਆਂ ਨੂੰ ਨਾਮਨਜ਼ੂਰ ਦੱਸਣ ਵਾਲੇ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਬਿਆਨ ਦੇਸ਼ ਦੇ ਲੋਕਤੰਤਰੀ ਇਤਿਹਾਸ ਵਿੱਚ ਪਹਿਲਾਂ ਨਹੀਂ ਸੁਣੇ ਗਏ ਅਤੇ ਇਹ ਬੋਲਣ ਦੀ ਆਜ਼ਾਦੀ ਦੀ ਵਿਧਾਨਕਤਾ ਤੋਂ ਪਰੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲਿਖੇ ਪੱਤਰ ਵਿੱਚ ਕਮਿਸ਼ਨ ਨੇ ਕਿਹਾ ਕਿ ਪਾਰਟੀ ਆਗੂਆਂ ਜੈਰਾਮ ਰਮੇਸ਼ ਤੇ ਪਵਨ ਖੇੜਾ ਦੀਆਂ ਅਜਿਹੀਆਂ ਟਿੱਪਣੀਆਂ ਵਿਧਾਨਕ ਤੇ ਰੈਗੂਲੇਟਰੀ ਚੋਣ ਢਾਂਚੇ ਮੁਤਾਬਕ ਜ਼ਾਹਿਰ ਕੀਤੀਆਂ ਗਈਆਂ ‘ਲੋਕਾਂ ਦੀ ਇੱਛਾ ਨੂੰ ਗੈਰ ਲੋਕਤੰਤਰੀ ਢੰਗ ਨਾਲ ਖਾਰਜ ਕਰਨ’ ਵੱਲ ਲੈ ਕੇ ਜਾਂਦੀਆਂ ਹਨ। ਕਮਿਸ਼ਨ ਨੇ ਕਿਹਾ ਕਿ ਉਸ ਨੇ ਖੜਗੇ ਤੇ ਰਾਹੁਲ ਗਾਂਧੀ ਦੇ ਬਿਆਨਾਂ ’ਤੇ ਵੀ ਗੌਰ ਕੀਤਾ ਹੈ ਜਿਨ੍ਹਾਂ ਵਿੱਚ ਹਰਿਆਣਾ ਦੇ ਨਤੀਜਿਆਂ ਨੂੰ ਆਸ ਨਾਲੋਂ ਉਲਟ ਦੱਸਿਆ ਹੈ ਅਤੇ ਪਾਰਟੀ ਨੇ ਇਸ ਦਾ ਵਿਸ਼ਲੇਸ਼ਣ ਕਰਨ ਅਤੇ ਆਪਣੀਆਂ ਸ਼ਿਕਾਇਤਾਂ ਦੇ ਨਾਲ ਚੋਣ ਕਮਿਸ਼ਨ ਨਾਲ ਸੰਪਰਕ ਕਰਨ ਦਾ ਪ੍ਰਸਤਾਵ ਰੱਖਿਆ ਹੈ। ਕਮਿਸ਼ਨ ਨੇ ਕਿਹਾ ਕਿ ਕਾਂਗਰਸ ਦੇ 12 ਮੈਂਬਰੀ ਅਧਿਕਾਰਤ ਵਫ਼ਦ ਵੱਲੋਂ ਮੀਟਿੰਗ ਲਈ ਉਸ ਤੋਂ ਸਮਾਂ ਮੰਗਿਆ ਗਿਆ ਹੈ ਜਿਸ ਵਿੱਚ ਨਤੀਜਿਆਂ ਨੂੰ ਨਾਮਨਜ਼ੂਰ ਦੱਸਣ ਵਾਲੇ ਆਗੂ ਵੀ ਸ਼ਾਮਲ ਹਨ। ਖੜਗੇ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ, ‘‘ਇਹ ਮੰਨਦੇ ਹੋਏ ਕਿ ਪਾਰਟੀ ਪ੍ਰਧਾਨ ਦਾ ਬਿਆਨ ਚੋਣ ਨਤੀਜਿਆਂ ’ਤੇ ਪਾਰਟੀ ਦਾ ਰਸਮੀ ਰੁਖ਼ ਹੈ, ਚੋਣ ਕਮਿਸ਼ਨ ਨੇ ਅੱਜ ਸ਼ਾਮ ਨੂੰ 6 ਵਜੇ ਵਫ਼ਦ ਨੂੰ ਮਿਲਣ ’ਤੇ ਸਹਿਮਤੀ ਜਤਾਈ ਹੈ।

Advertisement
Advertisement
Advertisement
Advertisement
Scroll to Top