Breaking News ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਵਕੀਲ ਵੀ ਬਣ ਸਕਣਗੇ ਹੁਣ ਪੰਜਾਬ 'ਚ ਏ. ਜੀ, ਡਿਪਟੀ ਏ.ਜੀ. ਤੇ ਸਰਕਾਰੀ ਵਕੀਲ : ਐਮ. ਐਲ. ਏ. ਦੇਵ ਮਾਨਰਿਸ਼ਵਤ ਲੈਂਦਿਆਂ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਗ੍ਰਿਫ਼ਤਾਰਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ 'ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਗੁਰਦੁਆਰਾ ਕਮੇਟੀ ਨੇ ਕਗ੍ਰੰਥੀ ਨੂੰ ਸ਼ਰਾਬ ਪੀਂਦੇ ਅਤੇ ਮੀਟ ਖਾਂਦੇ ਫੜਿਆ

ਦੁਆਰਾ: Punjab Bani ਪ੍ਰਕਾਸ਼ਿਤ :Thursday, 10 October, 2024, 12:22 PM

ਗੁਰਦੁਆਰਾ ਕਮੇਟੀ ਨੇ ਕਗ੍ਰੰਥੀ ਨੂੰ ਸ਼ਰਾਬ ਪੀਂਦੇ ਅਤੇ ਮੀਟ ਖਾਂਦੇ ਫੜਿਆ
ਖਨਾ : ਪੰਜਾਬ ਦੇ ਸ਼ਹਿਰ ਖੰਨਾ ਦੇ ਅਮਲੋਹ ਰੋਡ `ਤੇ ਸਥਿਤ ਗੁਰਦੁਆਰਾ ਬੇਗਮਪੁਰਾ ਸਾਹਿਬ ਗਲਵੱਡੀ ਦੇ ਗ੍ਰੰਥੀ `ਤੇ ਸ਼ਰਾਬ ਪੀਣ ਅਤੇ ਮੀਟ ਖਾਣ ਦਾ ਦੋਸ਼ ਲੱਗਾ ਹੈ। ਗੁਰਦੁਆਰਾ ਕਮੇਟੀ ਨੇ ਕਰਤਾਰ ਨਗਰ `ਚ ਗ੍ਰੰਥੀ ਨੂੰ ਉਸ ਦੇ ਦੋਸਤ ਦੇ ਘਰੋਂ ਸ਼ਰਾਬ ਪੀਂਦੇ ਅਤੇ ਮੀਟ ਖਾਂਦੇ ਹੋਏ ਫੜ ਲਿਆ। ਜਿਸ ਤੋਂ ਬਾਅਦ ਹੰਗਾਮਾ ਹੋ ਗਿਆ ਅਤੇ ਗ੍ਰੰਥੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਗ੍ਰੰਥੀ ਨੂੰ ਹਿਰਾਸਤ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗ੍ਰੰਥੀ ਅਮਰਜੀਤ ਸਿੰਘ ਕਰਤਾਰ ਨਗਰ ਇਲਾਕੇ ਵਿੱਚ ਆਪਣੇ ਇੱਕ ਦੋਸਤ ਦੇ ਘਰ ਸ਼ਰਾਬ ਪੀ ਰਿਹਾ ਸੀ ਅਤੇ ਮੀਟ ਖਾ ਰਿਹਾ ਸੀ । ਕਮੇਟੀ ਦੇ ਕੁਝ ਲੋਕ ਉਥੇ ਪੁੱਜੇ ਤਾਂ ਗ੍ਰੰਥੀ ਨੂੰ ਫੜ ਕੇ ਥਾਣੇ ਲੈ ਗਏ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਕਿ ਗ੍ਰੰਥੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਅਮਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਬੇਗਮਪੁਰਾ ਸਾਹਿਬ ਦੇ ਗ੍ਰੰਥੀ ਅਮਰਜੀਤ ਸਿੰਘ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਹਨ। ਕਰੀਬ 7 ਮਹੀਨੇ ਪਹਿਲਾਂ ਵੀ ਗ੍ਰੰਥੀ `ਤੇ ਗੁਰਦੁਆਰਾ ਸਾਹਿਬ ਅੰਦਰ ਸ਼ਰਾਬ ਅਤੇ ਮੀਟ ਖਾਣ ਦੇ ਦੋਸ਼ ਲੱਗੇ ਸਨ। ਉਸ ਸਮੇਂ ਦੂਜੀ ਕਮੇਟੀ ਨੇ ਗ੍ਰੰਥੀ ਦੀ ਮਦਦ ਕੀਤੀ। ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ ਸੀ ਅਤੇ ਉਥੋਂ ਵੀ ਗ੍ਰੰਥੀ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਸਨ। ਪਰ ਕੁਝ ਲੋਕਾਂ ਨੇ ਗ੍ਰੰਥੀ ਦਾ ਸਾਥ ਦਿੱਤਾ ਅਤੇ ਉਸ ਨੂੰ ਹਟਾਉਣ ਨਹੀਂ ਦਿੱਤਾ ਗਿਆ।