Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:00 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤਾਂ `ਚ ਕੰਮ ਕਰਦੇ 19 ਸਾਲਾ ਨੌਜਵਾਨ ਕਿਸਾਨ ਦੀ ਟਰੈਕਟਰ ਪਲਟਣ ਨਾਲ ਹੋਈ ਮੌਤ

ਖੇਤਾਂ `ਚ ਕੰਮ ਕਰਦੇ 19 ਸਾਲਾ ਨੌਜਵਾਨ ਕਿਸਾਨ ਦੀ ਟਰੈਕਟਰ ਪਲਟਣ ਨਾਲ ਹੋਈ ਮੌਤ

ਖੇਤਾਂ `ਚ ਕੰਮ ਕਰਦੇ 19 ਸਾਲਾ ਨੌਜਵਾਨ ਕਿਸਾਨ ਦੀ ਟਰੈਕਟਰ ਪਲਟਣ ਨਾਲ ਹੋਈ ਮੌਤ
ਸੁਲਤਾਨਪੁਰ ਲੋਧੀ : ਪੰਜਾਬ ਦੇ ਸ਼ਹਿਰ ਸੁਲਤਾਨਪੁਰ ਲੋਧੀ `ਚ ਪੈਂਦੇ ਪਿੰਡ ਦਰੀਏ ਵਾਲ ਵਿਖੇ ਇੱਕ ਨੌਜਵਾਨ ਦੀ ਖੇਤਾਂ `ਚ ਕੰਮ ਕਰਦਿਆਂ ਅਚਾਨਕ ਟਰੈਕਟਰ ਪਲਟਣ ਨਾਲ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ। ਨੌਜਵਾਨ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਜਸਕਰਨਪ੍ਰੀਤ ਸਿੰਘ ਆਪਣੇ ਖੇਤਾਂ ਵਿੱਚ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾ ਰਿਹਾ ਸੀ ਤਾਂ ਟਰੈਕਟਰ ਮਗਰ ਟਰਾਲੀ ਪਾ ਕੇ ਉਹ ਖੇਤਾਂ `ਚ ਝੋਨਾ ਲੱਦਣ ਲਈ ਆਇਆ, ਜਿਸ ਦੌਰਾਨ ਟਰੈਕਟਰ ਬੇਕਾਬੂ ਹੋ ਕੇ ਅਚਾਨਕ ਪਲਟ ਗਿਆ ਅਤੇ ਜਸਕਰਨਪ੍ਰੀਤ ਸਿੰਘ ਉਸ ਦੇ ਹੇਠਾਂ ਆ ਗਿਆ। ਆਲੇ ਦੁਆਲੇ ਦੇ ਕਿਸਾਨਾਂ ਨੇ 20 ਮਿੰਟ ਦੀ ਜੱਦੋ ਜਹਿਦ ਉਪਰੰਤ ਜਸਕਰਨ ਸਿੰਘ ਨੂੰ ਟਰੈਕਟਰ ਹੇਠੋਂ ਕੱਢਿਆ ਅਤੇ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਕਿਸਾਨ ਜਸਕਰਨਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਦੱੱਸਣਯੋਗ ਹੈ ਕਿ 19 ਸਾਲਾ ਨੌਜਵਾਨ ਜਸਕਰਨ ਸਿੰਘ ਦੇ ਪਿਤਾ ਦੀ 11 ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਘਰ `ਚ ਆਪਣੀ ਦਾਦੀ, ਮਾਤਾ ਅਤੇ ਭੈਣ ਨਾਲ ਰਹਿੰਦਾ ਸੀ ਅਤੇ ਪਰਿਵਾਰ ਦਾ ਇੱਕ ਇਕਲੌਤਾ ਸਹਾਰਾ ਸੀ ।

Advertisement
Advertisement
Advertisement
Advertisement
Scroll to Top