Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:50 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ
ਚੰਡੀਗੜ੍ਹ, 25 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ । ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ 2017 ਦੀ ਵਿਜੀਲੈਂਸ ਜਾਂਚ ਨੰਬਰ 3 ਦੀ ਤਸਦੀਕ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ । ਸਤੰਬਰ 2016 ਵਿੱਚ ਫੂਡ ਸਪਲਾਈ ਸੈਂਟਰ, ਬਟਾਲਾ ਦੇ ਗੋਦਾਮ ਨੰਬਰ 5 ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਗੋਦਾਮ ਦਾ ਕੰਮ ਦੇਖ ਰਹੇ ਇੰਸਪੈਕਟਰ ਨੇ ਸਰਕਾਰੀ ਬਾਰਦਾਨੇ ਵਿੱਚ ਕੀਤੀ ਗਈ ਹੇਰਾਫੇਰੀ ਨੂੰ ਲੁਕਾਉਣ ਲਈ ਜਾਣਬੁੱਝ ਕੇ ਗੋਦਾਮ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 408 ਅਤੇ 435, ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 13 (1) (ਏ) ਅਤੇ 13 (2) ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਦੀ ਰੋਕਥਾਮ ਬਾਰੇ ਕਾਨੂੰਨ 1984 ਦੀ ਧਾਰਾ 4 ਤਹਿਤ ਐਫ.ਆਈ.ਆਰ ਨੰ. 48 ਅਧੀਨ ਕੇਸ ਦਰਜ ਕੀਤਾ ਹੈ ।

Advertisement
Advertisement
Advertisement
Advertisement
Scroll to Top