Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:35 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀ ਸੋਚ-ਸਮਝ ਕੇ ਕੈਨੇਡਾ ਜਾਣ : ਸੰਜੈ ਵਰਮਾ

ਵਿਦਿਆਰਥੀ ਸੋਚ-ਸਮਝ ਕੇ ਕੈਨੇਡਾ ਜਾਣ : ਸੰਜੈ ਵਰਮਾ

ਵਿਦਿਆਰਥੀ ਸੋਚ-ਸਮਝ ਕੇ ਕੈਨੇਡਾ ਜਾਣ : ਸੰਜੈ ਵਰਮਾ
ਨਵੀਂ ਦਿੱਲੀ : ਭਾਰਤ ਦੇ ਸਿਖਰਲੇ ਕੂਟਨੀਤਕ ਦਾ ਕਹਿਣਾ ਹੈ ਕਿ ਕੈਨੇਡਾ ’ਚ ਪੜ੍ਹਾਈ ਕਰਨ ਦੀ ਇੱਛਾ ਰੱਖਣ ਵਾਲੇ ਭਾਰਤੀਆਂ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਕਿਉਂਕਿ ਲੱਖਾਂ ਰੁਪਏ ਖਰਚ ਕਰਨ ਦੇ ਬਾਵਜੂਦ ਕਈ ਵਿਦਿਆਰਥੀ ਘਟੀਆ ਕਾਲਜਾਂ ’ਚ ਦਾਖਲਾ ਲੈ ਲੈਂਦੇ ਹਨ ਅਤੇ ਉਨ੍ਹਾਂ ਨੂੰ ਨੌਕਰੀ ਦਾ ਕੋਈ ਮੌਕਾ ਨਹੀਂ ਮਿਲਦਾ, ਜਿਸ ਕਾਰਨ ਉਹ ਨਿਰਾਸ਼ ਹੋ ਕੇ ਖੁਦਕੁਸ਼ੀ ਜਿਹੇ ਕਦਮ ਚੁੱਕਣ ਲਈ ਮਜਬੂਰ ਹੁੰਦੇ ਹਨ । ਭਾਰਤ ਵੱਲੋਂ ਕੈਨੇਡਾ ਤੋਂ ਵਾਪਸ ਸੱਦੇ ਗਏ ਕੂਟਨੀਤਕ ਸੰਜੈ ਵਰਮਾ ਨੇ ਪੀਟੀਆਈ ਨੂੰ ਦਿੱਤੀ ਇੰਟਰਵਿਊ ’ਚ ਕਿਹਾ ਕਿ ਮੇਰੇ ਕਾਰਜਕਾਲ ਦੌਰਾਨ ਇੱਕ ਸਮਾਂ ਅਜਿਹਾ ਸੀ ਜਦੋਂ ਹਰ ਹਫ਼ਤੇ ਘੱਟੋ-ਘੱਟ ਦੋ ਵਿਦਿਆਰਥੀਆਂ ਦੀਆਂ ਲਾਸ਼ਾਂ ‘ਬਾਡੀ ਬੈਗ’ ਵਿੱਚ ਰੱਖ ਕੇ ਭਾਰਤ ਭੇਜੀਆਂ ਜਾਂਦੀਆਂ ਸਨ । ਉਨ੍ਹਾਂ ਕਿਹਾ ਕਿ ਨਾਕਾਮ ਹੋਣ ਮਗਰੋਂ ਮਾਪਿਆਂ ਦਾ ਸਾਹਮਣਾ ਕਰਨ ਦੀ ਥਾਂ ਉਹ ਖੁਦਕੁਸ਼ੀ ਕਰ ਲੈਂਦੇ ਹਨ । ਵਰਮਾ ਨੇ ਕਿਹਾ ਕਿ ਜੇ ਕੈਨੇਡਾ ਨਾਲ ਉਨ੍ਹਾਂ ਦੇ ਰਿਸ਼ਤੇ ਚੰਗੇ ਹੁੰਦੇ ਤਾਂ ਵੀ ਉਹ ਮਾਪਿਆਂ ਨੂੰ ਇਹੀ ਸਲਾਹ ਦਿੰਦੇ । ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਅਪੀਲ ਖੁਦ ਪਿਤਾ ਹੋਣ ਦੇ ਨਾਤੇ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ (ਵਿਦਿਆਰਥੀ) ਰੋਸ਼ਨ ਭਵਿੱਖ ਦਾ ਸੁਫ਼ਨਾ ਲੈ ਕੇ ਜਾਂਦੇ ਹਨ ਪਰ ਉਨ੍ਹਾਂ ਦੀਆਂ ਲਾਸ਼ਾਂ ‘ਬਾਡੀ ਬੈਗ’ ਵਿੱਚ ਵਾਪਸ ਆਉਂਦੀਆਂ ਹਨ।’ ਵਰਮਾ ਨੇ ਕਿਹਾ ਕਿ ਮਾਪਿਆਂ ਨੂੰ ਫ਼ੈਸਲਾ ਲੈਣ ਤੋਂ ਪਹਿਲਾਂ ਕਾਲਜਾਂ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹਾਸਲ ਕਰ ਲੈਣੀ ਚਾਹੀਦੀ ਹੈ। ਬੇਈਮਾਨ ਏਜੰਟ ਵੀ ਉਨ੍ਹਾਂ ਵਿਦਿਆਰਥੀਆਂ ਦੀ ਮਾੜੀ ਹਾਲਤ ਲਈ ਜ਼ਿੰਮੇਵਾਰ ਹਨ ਜੋ ਅਜਿਹੇ ਕਾਲਜਾਂ ’ਚ ਦਾਖਲਾ ਦਿਵਾਉਂਦੇ ਹਨ ਜੋ ਹਫ਼ਤੇ ’ਚ ਸ਼ਾਇਦ ਹੀ ਇੱਕ ਕਲਾਸ ਲੈਂਦੇ ਹਨ ।

Advertisement
Advertisement
Advertisement
Advertisement
Scroll to Top