Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:30 am

+91 90915 01313 , +91 90916 01313

punjabbanni@gmail.com
punjabbani@yahoo.com

ਐੱਨ. ਆਈ. ਏ. ਨੇ ਕੀਤਾ ਲਾਰੇਂਸ ਦੇ ਭਰਾ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ `ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ

ਐੱਨ. ਆਈ. ਏ. ਨੇ ਕੀਤਾ ਲਾਰੇਂਸ ਦੇ ਭਰਾ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ `ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ

ਐੱਨ. ਆਈ. ਏ. ਨੇ ਕੀਤਾ ਲਾਰੇਂਸ ਦੇ ਭਰਾ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ `ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ
ਨਵੀਂ ਦਿੱਲੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਲਾਰੇਂਸ ਬਿਸ਼ਨੋਈ ਗੈਂਗ `ਤੇ ਸ਼ਿਕੰਜਾ ਕੱਸਣ ਦੀ ਕੋਸ਼ਿਸ਼ ਕੀਤੀ ਹੈ। ਜਾਂਚ ਏਜੰਸੀ ਨੇ ਲਾਰੇਂਸ ਦੇ ਭਰਾ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ `ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਉਹ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਅਨਮੋਲ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਕੈਨੇਡਾ ਅਤੇ ਅਮਰੀਕਾ ਤੋਂ ਬਿਸ਼ਨੋਈ ਲਾਰੈਂਸ ਗੈਂਗ ਚਲਾ ਰਿਹਾ ਹੈ।ਅਨਮੋਲ ਬਿਸ਼ਨੋਈ ਜਾਂਚ ਏਜੰਸੀ ਦੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਅਮਰੀਕਾ ਅਤੇ ਕੈਨੇਡਾ ਤੋਂ ਬਿਸ਼ਨੋਈ ਲਾਰੈਂਸ ਗੈਂਗ ਚਲਾ ਰਿਹਾ ਹੈ। ਹਾਲ ਹੀ `ਚ ਮੁੰਬਈ `ਚ ਦਿੱਗਜ ਨੇਤਾ ਅਤੇ ਸਲਮਾਨ ਖਾਨ ਦੇ ਬੇਹੱਦ ਕਰੀਬੀ ਬਾਬਾ ਸਿੱਦੀਕੀ ਦੇ ਕਤਲ ਮਾਮਲੇ `ਚ ਅਨਮੋਲ ਬਿਸ਼ਨੋਈ ਦਾ ਨਾਂ ਵੀ ਸਾਹਮਣੇ ਆਇਆ ਸੀ। ਦੱਸਿਆ ਜਾਂਦਾ ਹੈ ਕਿ ਉਹ ਲਗਾਤਾਰ ਸ਼ੂਟਰਾਂ ਦੇ ਸੰਪਰਕ ਵਿੱਚ ਸੀ। ਮੁੰਬਈ ਪੁਲਿਸ ਨੇ ਅਨਮੋਲ ਦੇ ਖਿਲਾਫ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਹੈ।ਅਨਮੋਲ ਉਰਫ ਭਾਨੂ ਬਿਸ਼ਨੋਈ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਹੈ। ਅਨਮੋਲ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵੀ ਮੁਲਜ਼ਮ ਹੈ। ਪਿਛਲੇ ਸਾਲ ਜਾਂਚ ਏਜੰਸੀ ਨੇ ਉਸ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਨਮੋਲ ਬਿਸ਼ਨੋਈ ਦਾ ਨਾਮ ਵੀ ਆਇਆ ਸੀ।ਉਸ ਬਾਰੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਇੱਕ ਵਹਿਸ਼ੀ ਅਪਰਾਧੀ ਵੀ ਹੈ ਅਤੇ ਉਹ ਲਗਾਤਾਰ ਆਪਣਾ ਟਿਕਾਣਾ ਬਦਲਦਾ ਰਹਿੰਦਾ ਹੈ। ਉਸ ਖ਼ਿਲਾਫ਼ 18 ਦੇ ਕਰੀਬ ਕੇਸ ਦਰਜ ਹਨ।ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਇਸ ਸਾਲ 14 ਅਪ੍ਰੈਲ ਨੂੰ ਮੁੰਬਈ `ਚ ਫਿਲਮ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਮਾਮਲੇ `ਚ ਅਨਮੋਲ ਬਿਸ਼ਨੋਈ ਦਾ ਨਾਂ ਵੀ ਸਾਹਮਣੇ ਆਇਆ ਸੀ। ਸਲਮਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਅਨਮੋਲ ਨੇ ਖੁਦ ਲਈ ਸੀ।ਅਨਮੋਲ ਬਿਸ਼ਨੋਈ ਨੇ ਸੋਸ਼ਲ ਮੀਡੀਆ ਰਾਹੀਂ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਨੇ ਸਲਮਾਨ ਨੂੰ ਇਕ ਲੰਮਾ ਸੰਦੇਸ਼ ਵੀ ਲਿਖਿਆ। ਜਿਸ `ਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਖਰੀ ਚਿਤਾਵਨੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਨਮੋਲ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਵੀ ਮੁੱਖ ਮੁਲਜ਼ਮ ਹੈ। ਪਿਛਲੇ ਸਾਲ ਨੇ ਉਸਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਹਾਲਾਂਕਿ ਇਸ ਦੌਰਾਨ ਉਹ ਫਰਜ਼ੀ ਪਾਸਪੋਰਟ ਦੀ ਮਦਦ ਨਾਲ ਦੇਸ਼ ਛੱਡ ਕੇ ਭੱਜਣ `ਚ ਕਾਮਯਾਬ ਹੋ ਗਿਆ। ਉਹ ਆਪਣਾ ਟਿਕਾਣਾ ਬਦਲਣ ਵਿੱਚ ਮਾਹਰ ਹੈ। ਹਾਲਾਂਕਿ ਪਿਛਲੇ ਸਾਲ ਉਨ੍ਹਾਂ ਨੂੰ ਕੀਨੀਆ `ਚ ਦੇਖਿਆ ਗਿਆ ਸੀ।

Advertisement
Advertisement
Advertisement
Advertisement
Scroll to Top