Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:29 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਬਾਲਗ ਦੇ ਚਿੱਟੇ ਦਾ ਟੀਕਾ ਲਗਾ ਰਹੇ ਤਿੰਨ ਨਸ਼ੇੜੀ ਕਾਬੂ

ਨਾਬਾਲਗ ਦੇ ਚਿੱਟੇ ਦਾ ਟੀਕਾ ਲਗਾ ਰਹੇ ਤਿੰਨ ਨਸ਼ੇੜੀ ਕਾਬੂ

ਨਾਬਾਲਗ ਦੇ ਚਿੱਟੇ ਦਾ ਟੀਕਾ ਲਗਾ ਰਹੇ ਤਿੰਨ ਨਸ਼ੇੜੀ ਕਾਬੂ
ਬਠਿੰਡਾ : ਤਲਵੰਡੀ ਸਾਬੋ ਵਿਚ ਤਿੰਨ ਨਸ਼ੇੜੀਆਂ ਵੱਲੋਂ ਇਕ ਨਬਾਲਗ ਬੱਚੇ ਦੇ ਚਿੱਟੇ ਦਾ ਟੀਕਾ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਵਿਅਕਤੀਆਂ ਵੱਲੋਂ ਜਦੋਂ ਬੱਚੇ ਦੇ ਚਿੱਟੇ ਦਾ ਟੀਕਾ ਲਗਾਇਆ ਜਾ ਰਿਹਾ ਸੀ ਤਾਂ ਇਸ ਦੀ ਵੀਡੀਓ ਬਣਾ ਕੇ ਕਿਸੇ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ । ਇਸ ਘਟਨਾ ਦਾ ਪਤਾ ਲੱਗਣ ਬਾਅਦ ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਨਬਾਲਗ ਬੱਚੇ ਦੇ ਚਿੱਟੇ ਦਾ ਟੀਕਾ ਲਗਾਏ ਜਾਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਵਿੱਚ ਡੂੰਘੀ ਚਿੰਤਾ ਪਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ’ਚ ਤਿੰਨ ਨਸ਼ੇੜੀਆਂ ਵੱਲੋਂ ਇੱਕ ਨਬਾਲਗ ਬੱਚੇ ਦੇ ਚਿੱਟੇ ਦਾ ਟੀਕਾ ਲਗਾਇਆ ਜਾ ਰਿਹਾ ਸੀ ।ਇਸ ਦੌਰਾਨ ਹੀ ਕਿਸੇ ਨੇ ਇਸਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਜਦੋਂ ਪੁਲਿਸ ਨੂੰ ਇਸ ਮਾਮਲੇ ਦਾ ਪਤਾ ਲੱਗਾ ਤਾ ਉਨਾਂ ਤੁਰੰਤ ਵੀਡੀਓ ਵਿਚ ਨਜ਼ਰ ਆ ਰਹੇ ਚਿੱਟੇ ਦਾ ਟੀਕਾ ਲਗਾਉਣ ਵਾਲੇ ਗੱਗੂ ਸਿੰਘ ਪੁੱਤਰ ਅਜਮੇਰ ਸਿੰਘ, ਅਮਨਦੀਪ ਸਿੰਘ ਪੁੱਤਰ ਅਜਮੇਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀਆਨ ਤਲਵੰਡੀ ਸਾਬੋ ਨੂੰ ਗ੍ਰਿਫਤਾਰ ਕਰ ਲਿਆ । ਥਾਣਾ ਤਲਵੰਡੀ ਸਾਬੋ ਦੇ ਸਹਾਇਕ ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਉਕਤ ਤਿੰਨਾਂ ਮੁਲਜ਼ਮਾਂ ਨੇ ਨਾਬਾਲਗ ਬੱਚੇ ਨੂੰ ਚਿੱਟੇ ਦਾ ਟੀਕਾ ਲਗਾਇਆ ਸੀ, ਜਿਸ ਕਾਰਨ ਓਵਰਡੋਜ਼ ਨਾਲ ਬੱਚੇ ਦੀ ਮੌਤ ਹੋ ਸਕਦੀ ਸੀ । ਸਹਾਇਕ ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਤਿੰਨੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਥਾਣਾ ਤਲਵੰਡੀ ਸਾਬੋ ਦੀ ਇੰਚਾਰਜ ਸਰਬਜੀਤ ਕੌਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top