Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 7:39 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸੋਸ਼ਲ ਮੀਡਿਆ
ਸੰਤ ਬਾਬਾ ਸੁਖਦੇਵ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਵੱਲੋਂ ਕੀਤਾ ਗਿਆ ਪੋਸਟਰ ਰਿਲੀਜ਼

ਸੰਤ ਬਾਬਾ ਸੁਖਦੇਵ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਵੱਲੋਂ ਕੀਤਾ ਗਿਆ ਪੋਸਟਰ ਰਿਲੀਜ਼

ਸੰਤ ਬਾਬਾ ਸੁਖਦੇਵ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਵੱਲੋਂ ਕੀਤਾ ਗਿਆ ਪੋਸਟਰ ਰਿਲੀਜ਼
ਨਾਭਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਜੀ ਦੀ ਯਾਦ ਵਿੱਚ ਜਥੇਦਾਰ ਸੰਤ ਬਾਬਾ ਕਸ਼ਮੀਰਾ ਸਿੰਘ ਜੀ ਮੁਖੀ ਅਲੌਹਰਾਂ ਸਾਹਿਬ ਦੀ ਸਰਪ੍ਰਸਤੀ ਹੇਠ ਇਲਾਕਾ ਨਿਵਾਸੀ ਤੇ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਤੀਸਰਾ ਕਬੱਡੀ ਕੱਪ 11,12,13 ਨਵੰਬਰ 2024 ਦਿਨ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਗੁ. ਅਲੌਹਰਾਂ ਸਾਹਿਬ ਨਾਭਾ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਟੂਰਨਾਮੈਂਟ ਦਾ ਪੋਸਟਰ ਰਿਲੀਜ਼ ਕੀਤਾ ਗਿਆ । ਇਸ ਦੀ ਜਾਣਕਾਰੀ ਦਿੰਦਿਆਂ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੇ ਦੱਸਿਆ ਕਿ ਇਸ ਕਬੱਡੀ ਕੱਪ ਵਿੱਚ 8 ਚੋਟੀ ਦੀਆਂ ਸੱਦੀਆਂ ਹੋਈਆਂ ਟੀਮਾਂ ਦੇ ਮੁਕਾਬਲੇ ਹੋਣਗੇ । ਇਸ ਮੌਕੇ ਲੜਕੀਆਂ ਦੀਆਂ ਪੰਜਾਬ ਅਤੇ ਹਰਿਆਣੇ ਦੀਆਂ ਸੱਦੀਆ ਹੋਈਆਂ ਟੀਮਾਂ ਦੇ ਹੀ ਮੈਚ ਕਰਵਾਏ ਜਾਣਗੇ । ਉਨ੍ਹਾਂ ਕਿਹਾ ਕਿ 11 ਨਵੰਬਰ ਨੂੰ ਸਕੂਲਾਂ ਦੀ ਸੱਦੀਆਂ ਹੋਈਆਂ ਟੀਮਾਂ ਦੇ ਮੈਚ ਹੋਣਗੇ । ਉਨ੍ਹਾਂ ਕਿਹਾ ਕਿ 13 ਨਵੰਬਰ ਨੂੰ ਆਲ ਓਪਨ ਦੀਆਂ 8 ਟੀਮਾਂ ਪਹੁੰਚ ਰਹੀਆ ਹਨ। ਜਿਵੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਕਬੱਡੀ ਕਲੱਬ ਐਸ. ਜੀ. ਪੀ. ਸੀ., ਦੀਪ ਸਿੱਧੂ ਕਬੱਡੀ ਕਲੱਬ ਜੰਗੀਆਣਾ, ਮਾਣਕ ਕਬੱਡੀ ਕਲੱਬ ਫਗਵਾੜਾ, ਯੰਗ ਕਬੱਡੀ ਕਲੱਬ ਬਾਘਾਪੁਰਾਣਾ, ਰੋਇਲ ਕਿੰਗ ਯੂ.ਐਸ.ਏ. ਕਬੱਡੀ ਕਲੱਬ ਦਿੜਬਾ ਆਦਿ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ 13 ਨਵੰਬਰ ਨੂੰ ਲੜਕੀਆਂ ਦੀਆਂ ਪਹੁੰਚ ਰਹੀਆ ਟੀਮਾਂ: ਮਕਲੌਡਾ ਹਰਿਆਣਾ, ਲੈਂਡਮਾਰਗੇਜ ਮਹਿਣਾ ਮੋਗਾ, ਸਮੈਣ ਹਰਿਆਣਾ ਆਦਿ ਸ਼ਾਮਲ ਹੋਣਗੇ । ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀ ਮੌਕੇ ਤੇ ਸ਼ਰਤਾਂ ਤਬਦੀਲ ਕਰ ਸਕਦੀ ਹੈ । 75 ਅਤੇ 65 ਵਿੱਚ 3 ਖਿਡਾਰੀ ਬਾਹਰਲੇ ਖੇਡ ਸਕਦੇ ਹਨ । 12 ਵਜੇ ਤੋਂ ਬਾਅਦ ਲੇਟ ਆਉਣ ਵਾਲੀ ਟੀਮ ਨੂੰ ਕੋਈ ਐਂਟਰੀ ਨਹੀਂ ਦਿੱਤੀ ਜਾਵੇਗੀ, ਕਿਸੇ ਵੀ ਟੀਮ ਦੀ ਐਂਟਰੀ ਫੋਨ ਤੇ ਨਹੀਂ ਹੋਵੇਗੀ । ਇਸ ਟੂਰਨਾਮੈਂਟ ਦਾ ਉਦਘਾਟਨ ਅਤੇ ਇਨਾਮਾਂ ਦੀ ਵੰਡ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਅਤੇ ਬਾਬਾ ਹਰਦੇਵ ਸਿੰਘ ਜੀ ਵੱਲੋ ਕੀਤਾ ਜਾਵੇਗਾ । ਗੁਰੂ ਕਾ ਲੰਗਰ ਅਟੂਟ ਵਰਤਾਇਆ ਜਾਵੇਗਾ ।

Scroll to Top