Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਡਿਜੀਟਲ ਗ੍ਰਿਫ਼ਤਾਰੀਆਂ’ ਨੇ ਲਗਪਗ ਸਮਾਜ ਦੇ ਸਾਰੇ ਵਰਗਾਂ ਨੂੰ ਪ੍ਰਭਾਵਿਤ ਕੀਤਾ ਹੈ : ਪ੍ਰਧਾਨ ਮੰਤਰੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 27 October, 2024, 04:10 PM

ਡਿਜੀਟਲ ਗ੍ਰਿਫ਼ਤਾਰੀਆਂ’ ਨੇ ਲਗਪਗ ਸਮਾਜ ਦੇ ਸਾਰੇ ਵਰਗਾਂ ਨੂੰ ਪ੍ਰਭਾਵਿਤ ਕੀਤਾ ਹੈ : ਪ੍ਰਧਾਨ ਮੰਤਰੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਸਾਈਬਰ ਗ੍ਰਿਫ਼ਤਾਰੀ’ ਦੇ ਘੁਟਾਲੇ ਤੋਂ ਬਚਣ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਸ੍ਰੀ ਮੋਦੀ ਨੇ ਕਿਹਾ ਕਿ ‘ਡਿਜੀਟਲ ਗ੍ਰਿਫ਼ਤਾਰੀਆਂ’ ਨੇ ਲਗਪਗ ਸਮਾਜ ਦੇ ਸਾਰੇ ਵਰਗਾਂ ਨੂੰ ਪ੍ਰਭਾਵਿਤ ਕੀਤਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਕਿਤੇ ਉਨ੍ਹਾਂ ਨੂੰ ਅਜਿਹੇ ਘੁਟਾਲੇ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹ ‘ਰੁਕਣ, ਸੋਚਣ ਤੇ ਕਾਰਵਾਈ ਕਰਨ’ ਦਾ ਮੰਤਰ ਅਪਣਾਉਣ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਾਂਚ ਏਜੰਸੀਆਂ ਇਸ ਨਾਲ ਨਜਿੱਠਣ ਲਈ ਰਾਜਾਂ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ, ਪਰ ਇਸ ਅਪਰਾਧ ਤੋਂ ਬਚਣ ਲਈ ਵਿਅਕਤੀ ਵਿਸ਼ੇਸ਼ ਦਾ ਜਾਗਰੂਕ ਹੋਣਾ ਵੀ ਜ਼ਰੂਰੀ ਹੈ।ਪ੍ਰਧਾਨ ਮੰਤਰੀ ਨੇ ਨਮੂਨੇ ਵਜੋਂ ਇਕ ਵੀਡੀਓ ਵੀ ਚਲਾਈ, ਜਿਸ ਵਿਚ ਇਹ ਦਿਖਾਇਆ ਗਿਆ ਕਿ ਅਜਿਹੇ ਅਪਰਾਧੀ, ਜੋ ਖ਼ੁਦ ਨੂੰ ਜਾਂਚ ਏਜੰਸੀਆਂ ਦੇ ਅਧਿਕਾਰੀ ਦੱਸਦੇ ਹਨ, ਕਿਵੇਂ ਆਪਣੇ ਸੰਭਾਵੀ ਸ਼ਿਕਾਰ ਬਾਰੇ ਤਫ਼ਸੀਲ ’ਚ ਜਾਣਕਾਰੀ ਇਕੱਤਰ ਕਰਨ ਮਗਰੋਂ ਡਰ ਦਿਖਾ ਕੇ ਉਨ੍ਹਾਂ ਨੂੰ ਆਪਣੇ ਜਾਲ ਵਿਚ ਫਸਾਉਂਦੇ ਹਨ। ਸ੍ਰੀ ਮੋਦੀ ਨੇ ਕਿਹਾ, ‘‘ਡਿਜੀਟਲ ਅਰੈਸਟਸ ਦੇ ਫਰੌਡ ਤੋਂ ਸਾਵਧਾਨ ਰਹੋ। ਕੋਈ ਵੀ ਜਾਂਚ ਏਜੰਸੀ ਤਫ਼ਤੀਸ਼ ਲਈ ਤੁਹਾਨੂੰ ਫੋਨ ਜਾਂ ਵੀਡੀਓ ਕਾਲ ’ਤੇ ਸੰਪਰਕ ਨਹੀਂ ਕਰਦੀ।’’ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਉਹ 1930 ਨੰਬਰ ਡਾਇਲ ਕਰਕੇ ਨੈਸ਼ਨਲ ਸਾਈਬਰ ਹੈਲਪਲਾਈਨ ਜਾਂ ਇਸ ਦੇ ਪੋਰਟਲ ਨਾਲ ਜੁੜ ਕੇ ਮਦਦ ਲੈ ਸਕਦੇ ਹਨ ਤੇ ਅਜਿਹੇ ਅਪਰਾਧ ਬਾਰੇ ਪੁਲੀਸ ਨਾਲ ਜਾਣਕਾਰੀ ਜ਼ਰੂਰ ਸਾਂਝੀ ਕਰਨ ।



Scroll to Top